26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

2027 ਦੀਆਂ ਚੋਣਾਂ ਲਈ ਭਾਜਪਾ ਦੇ ਡਾ. ਰਾਜੀਵ ਭਾਰਦਵਾਜ ਨੇ ਫਗਵਾਡ਼ਾ ’ਚ ਕੀਤੀ ਮੀਟਿੰਗ

ਫਗਵਾਡ਼ਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਹਿਮਾਚਲ ਪ੍ਰਦੇਸ਼ ਦੇ ਕਾਂਗਡ਼ਾ ਤੋਂ ਸੰਸਦ ਮੈਂਬਰ ਤੇ ਜ਼ਿਲ੍ਹਾ ਕਪੂਰਥਲਾ ਦੇ ਚੋਣ ਇੰਚਾਰਜ ਡਾ.

ਵਰਕਰਾਂ ਨਾਲ ਹੋਈ ਮੀਟਿੰਗ ਦਾ ਦ੍ਰਿਸ਼। ਤਸਵੀਰ: ਚਾਨਾ 26-11-2026
ਫਗਵਾਡ਼ਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਹਿਮਾਚਲ ਪ੍ਰਦੇਸ਼ ਦੇ ਕਾਂਗਡ਼ਾ ਤੋਂ ਸੰਸਦ ਮੈਂਬਰ ਤੇ ਜ਼ਿਲ੍ਹਾ ਕਪੂਰਥਲਾ ਦੇ ਚੋਣ ਇੰਚਾਰਜ ਡਾ. ਰਾਜੀਵ ਭਾਰਦਵਾਜ ਨੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੇ ਗ੍ਰਹਿ ਵਿਖੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਚੇਤਨ ਸੂਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਚੋਣਾਂ ਦੀਆਂ ਤਿਆਰੀਆਂ, ਜਥੇਬੰਦਕ ਮਜ਼ਬੂਤੀ ਤੇ ਲੋਕਾਂ ਨਾਲ ਸੰਪਰਕ ਵਧਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਭਾਰਦਵਾਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟੀਚਾ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣਾ ਹੈ ਤੇ ਇਸ ’ਚ ਪੰਜਾਬ ਦੀ ਅਹਿਮ ਭੂਮਿਕਾ ਹੈ। ਸਾਂਪਲਾ ਨੇ ਵਰਕਰਾਂ ਨੂੰ ਘਰ ਘਰ ਸੰਪਰਕ ਕਰਨ ਤੇ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਭਾਜਪਾ ਵਿਸਤਾਰਕ ਰਿਪਨ ਜੈਨ ਸਮੇਤ ਬਲਭੱਦਰ ਸੈਨ ਦੁੱਗਲ, ਤੇਜਸਵੀ ਭਾਰਦਵਾਜ ਤੇ ਹੋਰ ਸੀਨੀਅਰ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਸੋਵਾਲ ਸਕੂਲ ਵਿਚ ਕਰਵਾਏ ਪ੍ਰਸ਼ਨੋਤਰੀ ਮੁਕਾਬਲੇ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿਚ ਗਲੋਬਲ ਸਥਿਰਤਾ-ਸੰਤ ਸੀਚੇਵਾਲ 5100 ਬੂਟਿਆਂ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।