26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਡਵੀਜ਼ਨਲ ਕਮਿਸ਼ਨਰ ਨੇ ਬੂਥਾਂ ਦੀ ਜਾਂਚ ਕਰਕੇ ਵੋਟਾਂ ਦੀ ਸੁਧਾਈ ਦੇ ਚੱਲ ਰਹੇ ਕੰਮ ਦਾ ਕੀਤਾ ਨਿਰੀਖਣ

ਕਪੂਰਥਲਾ, 25 ਨਵੰਬਰ (ਸਡਾਨਾ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2027 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਡਵੀਜ਼ਨਲ ਕਮਿਸ਼ਨਰ ਜਲੰਧਰ ਕਮ ਰੋਲ ਅਬਜ਼ਰਵਰ ਰਾਮਵੀਰ ਸਿੰਘ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਲਕਾ ਕਪੂਰਥਲਾ ਦੇ ਬੂਥ ਨੰਬਰ 61, 61, 63 ਤੇ 64, ਹਲਕਾ ਸੁਲਤਾਨਪੁਰ ਲੋਧੀ ਦੇ ਬੂਥ ਨੰਬਰ 19 ਤੇ 20 ਦਾ ਦੌਰਾ ਕੀਤਾ।

ਅਜੀਤ ਡੈਸਕ 26-11-2026
ਕਪੂਰਥਲਾ, 25 ਨਵੰਬਰ (ਸਡਾਨਾ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2027 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਡਵੀਜ਼ਨਲ ਕਮਿਸ਼ਨਰ ਜਲੰਧਰ ਕਮ ਰੋਲ ਅਬਜ਼ਰਵਰ ਰਾਮਵੀਰ ਸਿੰਘ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਲਕਾ ਕਪੂਰਥਲਾ ਦੇ ਬੂਥ ਨੰਬਰ 61, 61, 63 ਤੇ 64, ਹਲਕਾ ਸੁਲਤਾਨਪੁਰ ਲੋਧੀ ਦੇ ਬੂਥ ਨੰਬਰ 19 ਤੇ 20 ਦਾ ਦੌਰਾ ਕੀਤਾ। ਉਨ੍ਹਾਂ ਵਲੋਂ ਫਾਰਮ 6, 7 ਤੇ 8 ਦੀ ਜਾਂਚ ਕੀਤੀ ਗਈ ਤੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਯੋਗ ਵਿਅਕਤੀਆਂ ਦੀਆਂ ਵੋਟਾਂ ਬਣਾਉਣ ’ਤੇ ਜ਼ੋਰ ਦਿੱਤਾ ਜਿਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ। ਅਜਿਹੇ ਨੌਜਵਾਨਾਂ ਨੂੰ ਵੀ ਵੋਟਰ ਵਜੋਂ ਰਜਿਸਟਰਡ ਕਰਨ ਲਈ ਲਈ ਕਿਹਾ ਗਿਆ ਜੋ 1 ਜਨਵਰੀ 2027 ਨੂੰ 18 ਸਾਲ ਜਾਂ ਇਸਤੋਂ ਵੱਧ ਉਮਰ ਦੇ ਹੋ ਰਹੇ ਹਨ। ਅਬਜ਼ਰਵਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਅੱਜ ਸਾਰੇ ਜ਼ਿਲ੍ਹੇ ਦੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ ਸਨ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਟੋਲ ਫ਼ਰੀ ਨੰਬਰ 1950 ਜਾਰੀ ਕੀਤਾ ਗਿਆ ਹੈ ਜਿਸ ’ਤੇ ਕੋਈ ਵੀ ਵੋਟਰ ਜਾਂ ਵਿਅਕਤੀ ਆਪਣੀ ਵੋਟ ਨਾਲ ਸਬੰਧਿਤ ਜਾਣਕਾਰੀ ਪ੍ਰਾਪਤ ਕਰਨ ਲਈ ਸੰਪਰਕ ਕਰ ਸਕਦਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਇਆ ਸਮਾਪਤ ਪੰਜ ਪਿਆਰੇ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਸੋਵਾਲ ਸਕੂਲ ਵਿਚ ਕਰਵਾਏ ਪ੍ਰਸ਼ਨੋਤਰੀ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।