ਵਿਧਾਇਕ ਖਹਿਰਾ ਵਲੋਂ ਆਪਣੇ ਨਿਵਾਸ ਸਥਾਨ ਰਾਮਗਡ਼੍ਹ ਵਿਖੇ ਵਰਕਰਾਂ ਦੀ ਮੀਟਿੰਗ ਅੱਜ
ਭੁਲੱਥ, 25 ਨਵੰਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੇ ਨਿਵਾਸ ਸਥਾਨ ਪਿੰਡ ਰਾਮਗਡ਼੍ਹ ਵਿਖੇ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਸਬੰਧੀ ਵਰਕਰਾਂ ਦੀ ਮੀਟਿੰਗ ਅੱਜ ਸਵੇਰੇ ਵੀਰਵਾਰ 9:30 ਵਜੇ ਹੋਵੇਗੀ। ਗੱਲਬਾਤ ਕਰਦਿਆਂ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਹਲਕੇ ਦੇ ਸਮੂਹ ਵਰਕਰਾਂ ਨਾਲ ਮੀਟਿੰਗ ਕਰਕੇ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ ਤੇ ਕਸਬਿਆਂ, ਪਿੰਡਾਂ ਅੰਦਰ ਮੋਹਤਬਰ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਚੋਣਾਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ।
ਅਜੀਤ ਡੈਸਕ
26-11-2026