25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਸ਼ਾ ਵੇਚਣ ਵਾਲੇ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ-ਡੀ.ਐਸ.ਪੀ.

ਭੁਲੱਥ, 25 ਨਵੰਬਰ (ਮਨਜੀਤ ਸਿੰਘ ਰਤਨ)-ਭੁਲੱਥ ਦੇ ਨਵੇਂ ਨਿਯੁਕਤ ਡੀ. ਐਸ.

ਅਜੀਤ ਡੈਸਕ 26-11-2026
ਭੁਲੱਥ, 25 ਨਵੰਬਰ (ਮਨਜੀਤ ਸਿੰਘ ਰਤਨ)-ਭੁਲੱਥ ਦੇ ਨਵੇਂ ਨਿਯੁਕਤ ਡੀ.ਐਸ.ਪੀ. ਪੰਕਜ ਸ਼ਰਮਾ ਨੇ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ ਤੇ ਅਜਿਹੇ ਲੋਕਾਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਗੱਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਡੀ.ਐਸ.ਪੀ. ਪੰਕਜ ਸ਼ਰਮਾ ਨੇ ਕਿਹਾ ਕਿ ਇਲਾਕੇ ’ਚ ਨਸ਼ਿਆਂ ਦੇ ਕਾਰੋਬਾਰ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕਿਸੇ ਵੀ ਵਿਅਕਤੀ ਨੂੰ ਨਸ਼ਾ ਵੇਚਣ ਵਾਲਿਆਂ ਜਾਂ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਬਿਨ੍ਹਾਂ ਕਿਸੇ ਡਰ ਦੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰੇ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਕੰਮਾਂ ਤੋਂ ਤੁਰੰਤ ਤੌਬਾ ਕਰ ਲੈਣ, ਨਹੀਂ ਤਾਂ ਪੁਲਿਸ ਦੀ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪ ਵੇਗਾ ਅਤੇ ਜਲਦ ਹੀ ਉਹ ਸਲਾਖ਼ਾਂ ਪਿੱਛੇ ਹੋਣਗੇ। ਇਸ ਮੌਕੇ ਥਾਣਾ ਭੁਲੱਥ ਦੇ ਐਸ.ਐਚ.ਓ. ਹਰਜਿੰਦਰ ਸਿੰਘ ਤੇ ਰੀਡਰ ਬਲਦੇਵ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਅਗਲੀ ਖ਼ਬਰ ਵਿਧਾਇਕ ਖਹਿਰਾ ਵਲੋਂ ਆਪਣੇ ਨਿਵਾਸ ਸਥਾਨ ਰਾਮਗਡ਼੍ਹ ਵਿਖੇ ਵਰਕਰਾਂ ਦੀ ਮੀਟਿੰਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।