25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਿਜਲੀ ਵਿਭਾਗ ਦੇ ਨਿੱਜੀਕਰਨ ਵਿਰੁੱਧ ਟੀ.ਐੱਸ.ਯੂ. ਭੰਗਲ ਗਰੁੱਪ ਨੇ ਖੋਲ੍ਹਿਆ ਮੋਰਚਾ

ਫਗਵਾਡ਼ਾ, 25 ਨਵੰਬਰ (ਹਰਜੋਤ ਸਿੰਘ ਚਾਨਾ)- ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਗਰੁੱਪ ਦੇ ਫਗਵਾਡ਼ਾ ਯੂਨਿਟ ਦੇ ਵਫ਼ਦ ਨੇ ਜਲੰਧਰ ਸਰਕਲ ਦੇ ਪ੍ਰਧਾਨ ਸੁਰਿੰਦਰ ਪਾਲ ਦੀ ਅਗਵਾਈ ਹੇਠ ਵਧੀਕ ਨਿਗਰਾਨ ਇੰਜੀਨੀਅਰ ਹਰਦੀਪ ਕੁਮਾਰ ਨਾਲ ਮੁਲਾਕਾਤ ਕਰਕੇ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਤੇ ਵਿਭਾਗੀ ਸਮੱਸਿਆਵਾਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਯੂਨੀਅਨ ਦੇ ਜਲੰਧਰ ਸਰਕਲ ਪ੍ਰਧਾਨ ਸੁਰਿੰਦਰ ਪਾਲ ਨੇ ਕਿਹਾ ਕਿ ਵਿਭਾਗ ’ਚ ਸਟਾਫ਼ ਦੀ ਘਾਟ ਕਾਰਨ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ।

ਅਜੀਤ ਡੈਸਕ 26-11-2026
ਫਗਵਾਡ਼ਾ, 25 ਨਵੰਬਰ (ਹਰਜੋਤ ਸਿੰਘ ਚਾਨਾ)- ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਗਰੁੱਪ ਦੇ ਫਗਵਾਡ਼ਾ ਯੂਨਿਟ ਦੇ ਵਫ਼ਦ ਨੇ ਜਲੰਧਰ ਸਰਕਲ ਦੇ ਪ੍ਰਧਾਨ ਸੁਰਿੰਦਰ ਪਾਲ ਦੀ ਅਗਵਾਈ ਹੇਠ ਵਧੀਕ ਨਿਗਰਾਨ ਇੰਜੀਨੀਅਰ ਹਰਦੀਪ ਕੁਮਾਰ ਨਾਲ ਮੁਲਾਕਾਤ ਕਰਕੇ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਤੇ ਵਿਭਾਗੀ ਸਮੱਸਿਆਵਾਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਯੂਨੀਅਨ ਦੇ ਜਲੰਧਰ ਸਰਕਲ ਪ੍ਰਧਾਨ ਸੁਰਿੰਦਰ ਪਾਲ ਨੇ ਕਿਹਾ ਕਿ ਵਿਭਾਗ ’ਚ ਸਟਾਫ਼ ਦੀ ਘਾਟ ਕਾਰਨ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਵਿਭਾਗ ’ਚ ਲੋਡ਼ ਅਨੁਸਾਰ ਨਵੀਂ ਭਰਤੀ ਕਰਕੇ ਮੁਲਾਜ਼ਮਾਂ ਦੀ ਘਾਟ ਦੂਰ ਕੀਤੀ ਜਾਵੇ। ਇਸ ਤੋਂ ਇਲਾਵਾ ਬਿਜਲੀ ਵਿਭਾਗ ਦੇ ਨਿੱਜੀਕਰਨ ਦੀਆਂ ਨੀਤੀਆਂ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਵਿਭਾਗ ਦਾ ਸਰਕਾਰੀ ਸਰੂਪ ਕਾਇਮ ਰੱਖਿਆ ਜਾਵੇ ਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਈ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨਾਲ ਸਬੰਧਿਤ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋਣਾ ਜ਼ਰੂਰੀ ਹੈ ਤਾਂ ਜੋ ਵਿਭਾਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ। ਉਨ੍ਹਾਂ ਆਪਣੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਅਪੀਲ ਕੀਤੀ। ਐਕਸੀਅਨ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵਲੋਂ ਉਠਾਈਆਂ ਗਈਆਂ ਮੰਗਾਂ ਤੇ ਸਮੱਸਿਆਵਾਂ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਵਿਭਾਗੀ ਪੱਧਰ ’ਤੇ ਸੰਭਵ ਹੱਲ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਫਗਵਾਡ਼ਾ ਯੂਨਿਟ ਦੇ ਪ੍ਰਧਾਨ ਸਤਪਾਲ, ਮੀਤ ਪ੍ਰਧਾਨ ਤਾਜ ਮੁਹੰਮਦ, ਸਕੱਤਰ ਸੁਰਿੰਦਰ ਪਾਲ, ਸਹਾਇਕ ਸਕੱਤਰ ਦਿਲਜੀਤ ਕੁਮਾਰ, ਕੈਸ਼ੀਅਰ ਰਾਮ ਆਸਰਾ ਅਤੇ ਮੁੱਖ ਸਲਾਹਕਾਰ ਹਰਦਿਆਲ ਸਿੰਘ ਸਮੇਤ ਹੋਰ ਯੂਨੀਅਨ ਆਗੂ ਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸੁਆਮੀ ਸੰਤ ਦਾਸ ਪਬਲਿਕ ਸਕੂਲ ਦਾ ਇਨਾਮ ਵੰਡ ਸਮਾਗਮ ਸਮਾਪਤ ਅਗਲੀ ਖ਼ਬਰ ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਉਤਸ਼ਾਹ ਨਾਲ ਕਰਵਾਇਆ ਸਾਲਾਨਾ ਖੇਡ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।