27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੌਮੀ ਸੰਵਿਧਾਨ ਦਿਵਸ ਮੌਕੇ ਸਹੁੰ ਚੁੱਕ ਸਮਾਗਮ

ਸੁਲਤਾਨਪੁਰ ਲੋਧੀ, 26 ਨਵੰਬਰ (ਥਿੰਦ, ਨਰੇਸ਼ ਹੈਪੀ)-ਵਿਦਿਆਰਥੀਆਂ ਨੂੰ ਸੰਵਿਧਾਨ ਪ੍ਰਤੀ ਜਾਗਰੂਕ ਕਰਨ ਲਈ ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਕੌਮੀ ਸੰਵਿਧਾਨ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਐਨ.

ਅਜੀਤ ਡੈਸਕ 27-11-2026
ਸੁਲਤਾਨਪੁਰ ਲੋਧੀ, 26 ਨਵੰਬਰ (ਥਿੰਦ, ਨਰੇਸ਼ ਹੈਪੀ)-ਵਿਦਿਆਰਥੀਆਂ ਨੂੰ ਸੰਵਿਧਾਨ ਪ੍ਰਤੀ ਜਾਗਰੂਕ ਕਰਨ ਲਈ ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਕੌਮੀ ਸੰਵਿਧਾਨ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਮੁਖੀ ਪ੍ਰੋ. ਸ਼ਿਲਪਾ ਤੇ ਲੀਗਲ ਲਿਟਰੇਸੀ ਸੈੱਲ ਦੇ ਇੰਚਾਰਜ ਪ੍ਰੋ. ਸੰਦੀਪ ਕੌਰ ਵਲੋਂ ਸਾਂਝੇ ਤੌਰ ’ਤੇ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਕਾਲਜ ਦੇ ਸਮੂਹ ਸਟਾਫ਼, ਐਨ.ਐਸ.ਐਸ. ਵਲੰਟੀਅਰਾਂ ਤੇ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪਡ਼੍ਹਦਿਆਂ ਦੇਸ਼ ਦੀ ਏਕਤਾ, ਅਖੰਡਤਾ, ਪ੍ਰਭੂਸੱਤਾ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦਾ ਪ੍ਰਣ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋ. ਸੰਦੀਪ ਕੌਰ ਨੇ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਜੀ ਦੇ ਯੋਗਦਾਨ ਨੂੰ ਯਾਦ ਕੀਤਾ ਤੇ ਵਿਦਿਆਰਥੀਆਂ ਨੂੰ ਸੰਵਿਧਾਨ ’ਚ ਦਰਜ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਆਪਣੇ ਮੌਲਿਕ ਫ਼ਰਜ਼ਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਨ.ਐਸ.ਐਸ . ਪ੍ਰੋਗਰਾਮ ਅਫ਼ਸਰ ਪ੍ਰੋ.ਸ਼ਿਲਪਾ ਤੇ ਲੀਗਲ ਲਿਟਰੇਸੀ ਸੈੱਲ ਦੇ ਇੰਚਾਰਜ ਪ੍ਰੋ. ਸੰਦੀਪ ਕੌਰ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ’ਚ ਕਾਨੂੰਨੀ ਸਾਖਰਤਾ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਗਮ ਦੇ ਅੰਤ ’ਚ ਕਾਲਜ ਪ੍ਰਬੰਧਕੀ ਕਮੇਟੀ ਵਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਵੈਟਰਨ ਖਿਡਾਰੀ ਸ਼ਿਵ ਕੁਮਾਰ ਨੇ ਜੈਵਲਿਨ ਥਰੋ ’ਚ ਜਿੱਤਿਆ ਗੋਲਡ, 400 ਮੀਟਰ ਦੌਡ਼ ਵਿਚ ਕਾਂਸੀ ਦਾ ਤਮਗਾ ਅਗਲੀ ਖ਼ਬਰ ਇਮਾਨਦਾਰੀ ਅਜੇ ਵੀ ਜ਼ਿੰਦਾ ਹੈ ਨਡਾਲਾ ਦੇ ਸੁਰਿੰਦਰ ਸਿੰਘ ਸ਼ਿਪਰਾ ਨੇ ਮਿਸਾਲ ਕੀਤੀ ਕਾਇਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।