26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਾਲਾਨਾ ਇਨਾਮ ਵੰਡ ਸਮਾਗਮ ’ਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਕਪੂਰਥਲਾ, 26 ਨਵੰਬਰ (ਅਮਰਜੀਤ ਕੋਮਲ)-ਥੀਮ ਇੰਡੀਆ 2. 0-ਫਰੋਮ ਹੈਰੀਟੇਜ ਟੂ ਏ.

ਅਜੀਤ ਡੈਸਕ 27-11-2026
ਕਪੂਰਥਲਾ, 26 ਨਵੰਬਰ (ਅਮਰਜੀਤ ਕੋਮਲ)-ਥੀਮ ਇੰਡੀਆ 2.0-ਫਰੋਮ ਹੈਰੀਟੇਜ ਟੂ ਏ.ਆਈ. ਤਹਿਤ ਬੀਤੇ ਦਿਨੀਂ ਗੁਰੂ ਅਮਰਦਾਸ ਪਬਲਿਕ ਸਕੂਲ ਗੋਇੰਦਵਾਲ ਰੋਡ ਕਪੂਰਥਲਾ ਦੇ ਸੀਨੀਅਰ ਵਿੰਗ ਦਾ ਇਕ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿਚ ਲੁਧਿਆਣਾ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਡੋਗਰਾ ਰੈਜੀਮੈਂਟ ਦੀ 9ਵੀਂ ਬਟਾਲੀਅਨ ਦੇ ਕਰਨਲ ਸੁਰਿੰਦਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਤੇ ਸੇਵਾ ਮੁਕਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਦੈਨਿਕ ਸਵੇਰਾ ਟੀ.ਵੀ. ਦੇ ਉਪ ਆਡੀਟਰ ਹਿਮਾਂਸ਼ੂ ਗਾਬਾ, ਡਾ. ਤਰਦੀਪ ਸਿੰਘ ਲਾਂਬਾ ਸਿਵਲ ਹਸਪਤਾਲ ਜਲੰਧਰ, ਪ੍ਰਭਸਿਮਰਨ ਸਿੰਘ ਵੈਟਰਨਰੀ ਇੰਸਪੈਕਟਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਵਿਦਿਆਰਥੀਆਂ ਨੇ ਥੀਮ ਇੰਡੀਆ 2.0 ਤਹਿਤ ਭਾਰਤ ਸਭਿਅਤਾ ਦੇ ਸ਼ੁਰੂਆਤ ਤੋਂ ਲੈ ਕੇ ਏ.ਆਈ. ਦੇ ਯੁੱਗ ਤੱਕ, ਗੁਰੂਕੁੱਲ ਤੋਂ ਏ.ਆਈ. ਅਧਿਆਪਕਾਂ ਤੱਕ, ਚਿੱਠੀਆਂ ਦੇ ਯੁੱਗ ਤੋਂ ਲੈ ਕੇ ਮੋਬਾਈਲ ਫ਼ੋਨ ਤੱਕ, ਪੁਰਾਣੇ ਪੰਜਾਬ ਤੋਂ ਲੈ ਕੇ ਅਜੋਕੇ ਪੰਜਾਬ ਦੇ ਸਫ਼ਰ ਨੂੰ ਦਰਸਾਉਂਦੇ ਵੱਖ-ਵੱਖ ਕਲਚਰਲ ਤੇ ਫੋਕ ਡਾਂਸ, ਗੀਤ, ਨਾਟਕ ਦੀ ਪੇਸ਼ਕਾਰੀ ਕੀਤੀ। ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਕੱਵਾਲੀ, ਲੁੱਡੀ, ਗਿੱਧੇ ਤੇ ਭੰਗਡ਼ੇ ਦੀ ਪੇਸ਼ਕਾਰੀ ਨੇ ਸਰੋਤਿਆਂ ਨੂੰ ਕੀਲ ਕੇ ਰੱਖ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਸਕੂਲ ਦੀ ਸਾਲਾਨਾ ਰਿਪੋਰਟ ਪਡ਼੍ਹ ਕੇ ਵੱਖ-ਵੱਖ ਖੇਤਰਾਂ ਵਿਚ ਵਿਦਿਆਰਥੀਆਂ ਦੀ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਨੇ ਸਕੂਲ ਦੇ ਖੇਡਾਂ ਤੇ ਹੋਰ ਖੇਤਰਾਂ ਵਿਚ ਮਾਣਮੱਤੀਆਂ ਪ੍ਰਾਪਤ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਨੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਜਸਦੇਵ ਸਿੰਘ ਸੇਖੋਂ, ਕਰਨਲ ਸੁਰਿੰਦਰਪਾਲ ਸਿੰਘ, ਵਰਿੰਦਰਪਾਲ ਸਿੰਘ ਬਾਜਵਾ ਤੇ ਹੋਰ ਸ਼ਖ਼ਸੀਅਤਾਂ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖਿਆ ਖੇਤਰ ਵਿਚ ਪਾਏ ਗਏ ਵਡਮੱੁਲੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ, ਡਾ. ਜਤਿੰਦਰਪਾਲ ਸਿੰਘ ਰੰਧਾਵਾ, ਪ੍ਰਿੰਸੀਪਲ ਸਾਕਸ਼ੀ ਚੋਪਡ਼ਾ, ਉਪ ਪ੍ਰਿੰਸੀਪਲ ਗੁਰਮੀਤ ਕੌਰ, ਅਕਾਦਮਿਕ ਕੋਆਰਡੀਨੇਟਰ ਰਮਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੱਤਰਕਾਰ ਮਨਜੀਤ ਸਿੰਘ ਰਤਨ ਨੂੰ ਸਦਮਾ-ਤਾਈ ਦਾ ਦਿਹਾਂਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਰਾਮਗਡ਼੍ਹੀਆ ਨੌਜਵਾਨ ਸੇਵਾ ਸੁਸਾਇਟੀ ਨੇ ਨਿਭਾਈ ਸ਼ਰਧਾ ਤੇ ਉਤਸ਼ਾਹ ਨਾਲ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।