26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੂ ਨਾਨਕ ਘਾਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੁਭਾਨਪੁਰ, 26 ਨਵੰਬਰ (ਸਤਨਾਮ ਸਿੰਘ)-ਅੱਡਾ ਸੁਭਾਨਪੁਰ ਚੌਂਕ ਦੇ ਨਜ਼ਦੀਕ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਕਾਲ਼ੀ ਵੇਈਂ ’ਤੇ ਬਣੇ ਪਵਿੱਤਰ ਗੁਰੂ ਨਾਨਕ ਘਾਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਕੀਰਤਨ ਦਰਬਾਰ ਕਰਵਾਇਆ ਗਿਆ। ਗੁਰੂ ਨਾਨਕ ਘਾਟ ਦੇ ਸੇਵਾਦਾਰ ਬਾਬਾ ਜਰਨੈਲ ਸਿੰਘ ਫ਼ੌਜੀ ਨੇ ਦੱਸਿਆ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਵੇਲੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਬਡ਼ੀ ਸ਼ਰਧਾ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।

ਗੋਬਿੰਦ ਸੁਖੀਜਾ ਤੇ ਨਵਿਤਾ ਸੁਖੀਜਾ ਵਾਸੀ ਢਿਲਵਾਂ ਜ਼ਿਲ੍ਹਾ ਕਪੂਰਥਲਾ ਨੇ ਵਿਆਹ ਦੀ 31ਵੀਂ ਵਰ੍ਹੇਗੰਢ ਮਨਾਈ। 27-11-2026
ਸੁਭਾਨਪੁਰ, 26 ਨਵੰਬਰ (ਸਤਨਾਮ ਸਿੰਘ)-ਅੱਡਾ ਸੁਭਾਨਪੁਰ ਚੌਂਕ ਦੇ ਨਜ਼ਦੀਕ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਕਾਲ਼ੀ ਵੇਈਂ ’ਤੇ ਬਣੇ ਪਵਿੱਤਰ ਗੁਰੂ ਨਾਨਕ ਘਾਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਕੀਰਤਨ ਦਰਬਾਰ ਕਰਵਾਇਆ ਗਿਆ। ਗੁਰੂ ਨਾਨਕ ਘਾਟ ਦੇ ਸੇਵਾਦਾਰ ਬਾਬਾ ਜਰਨੈਲ ਸਿੰਘ ਫ਼ੌਜੀ ਨੇ ਦੱਸਿਆ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਵੇਲੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਬਡ਼ੀ ਸ਼ਰਧਾ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਸਵੇਰੇ 8 ਵਜੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਵਿਚ ਰਾਗੀ ਢਾਡੀ ਜਥਿਆਂ ਵੱਲੋਂ ਗੁਰਬਾਣੀ ਦੁਆਰਾ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸ਼ੂਗਰ ਦਾ ਫ਼ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਲੰਗਰ ਅਤੁੱਟ ਵਰਤਾਇਆ ਗਿਆ। ਬਾਬਾ ਜਰਨੈਲ ਸਿੰਘ ਫ਼ੌਜੀ ਵਲੋਂ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਕੁੱਟਮਾਰ ਕਰਨ ਸਬੰਧੀ 4 ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।