ਨੌਜਵਾਨ ਕਿਸਾਨ ਆਗੂ ਗੁਰਦੇਵ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਡਡਵਿੰਡੀ, 26 ਨਵੰਬਰ (ਦਿਲਬਾਗ ਸਿੰਘ ਝੰਡ)-ਆਲ ਇੰਡੀਆ ਕਿਸਾਨ ਸਭਾ ਕਪੂਰਥਲਾ ਦੇ ਜ਼ਿਲ੍ਹਾ ਕੌਂਸਲ ਮੈਂਬਰ ਅਤੇ ਨੌਜਵਾਨ ਕਿਸਾਨ ਆਗੂ ਗੁਰਦੇਵ ਸਿੰਘ ਲਵਲੀ ਨੂੰ ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸੈਂਕਡ਼ੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਬੀਤੇ ਕੱਲ੍ਹ ਅਚਾਨਕ ਦਿਹਾਂਤ ਹੋ ਗਿਆ ਸੀ ਅਤੇ ਪਿੰਡ ਅਹਿਮਦਪੁਰ ਛੰਨਾ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਅਜੀਤ ਡੈਸਕ
27-11-2026