26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜੀ.ਡੀ.ਆਰ. ਸਕੂਲ ਵਿਖੇ ਮਨਾਇਆ ਭਾਰਤੀ ਸੰਵਿਧਾਨ ਦਿਵਸ

ਫਗਵਾਡ਼ਾ, 26 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਜੀ. ਡੀ.

ਅਜੀਤ ਡੈਸਕ 27-11-2026
ਫਗਵਾਡ਼ਾ, 26 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਫਗਵਾਡ਼ਾ ਵਿਖੇ ਸੰਵਿਧਾਨ ਦਿਵਸ ਨੂੰ ਬਡ਼ੇ ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਗਿਆ। ਸਕੂਲ ’ਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਲੋਟਸ ਹਾਊਸ ਦੀ ਇੰਚਾਰਜ ਮੈਡਮ ਬਲਵੀਰ ਕੌਰ ਦੀ ਨਿਗਰਾਨੀ ਹੇਠ ਕੀਤਾ ਗਿਆ। ਦਿਨ ਦਾ ਵਿਚਾਰ ਨੌਵੀਂ ਜਮਾਤ ਦੀ ਵਿਦਿਆਰਥਣ ਦ੍ਰਿਸ਼ਟੀ ਵਲੋਂ ਪੇਸ਼ ਕੀਤਾ ਗਿਆ । ਨੌਵੀਂ ਜਮਾਤ ਦੀ ਨਵਰੀਤ ਕੌਰ ਅ ਦਸਵੀਂ ਜਮਾਤ ਦੀ ਹਰਸ਼ਪ੍ਰੀਤ ਕੌਰ ਵਲੋਂ ਸੰਵਿਧਾਨ ਦਿਵਸ ਬਾਰੇ ਪ੍ਰੇਰਣਾਦਾਇਕ ਭਾਸ਼ਣ ਦਿੱਤਾ ਗਿਆ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮਾਧਵੀ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਅਸੀਂ ਸਭ ਸੁਤੰਤਰ ਭਾਰਤ ਦੇ ਇਸੇ ਸੰਵਿਧਾਨ ਕਰਕੇ ਸੁਰੱਖਿਅਤ ਜੀਵਨ ਜਿਉਂ ਰਹੇ ਹਾਂ। ਜਿੱਥੇ ਅਸੀਂ ਆਪਣੇ ਅਧਿਕਾਰਾਂ ਦਾ ਆਨੰਦ ਮਾਣਦੇ ਹਾਂ, ਉੱਥੇ ਆਪਣੇ ਕਰਤਬ ਵੀ ਇਮਾਨਦਾਰੀ ਨਾਲ ਨਿਭਾਉਣਾ ਸਾਡੀ ਜ਼ਿੰਮੇਵਾਰੀ ਹੈ, ਤਾਂ ਜੋ ਕਿਸੇ ਹੋਰ ਦੇ ਅਧਿਕਾਰਾਂ ਦੀ ਉਲੰਘਣਾ ਨਾ ਹੋਵੇ।
ਪਿਛਲੀ ਖ਼ਬਰ ਭੁਲੱਥ ਵਿਚ ਸ਼ਾਮ ਦੇ ਸਮੇਂ ਲੱਗਦੇ ਬਿਜਲੀ ਦੇ ਲੰਬੇ ਕੱਟਾਂ ਕਰਕੇ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।