28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪ੍ਰਕਾਸ਼ ਪੁਰਬ ਮੌਕੇ ਟਰੈਕਟਰਾਂ ਨਾਲ ਸਟੰਟਬਾਜ਼ੀ ਕਰਨ ਵਾਲੇ 2 ਨੌਜਵਾਨਾਂ ਸਮੇਤ 50/60 ਅਣਪਛਾਤਿਆਂ ’ਤੇ ਮਾਮਲਾ ਦਰਜ

ਸੁਲਤਾਨਪੁਰ ਲੋਧੀ, 27 ਨਵੰਬਰ (ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 23 ਅਤੇ 24 ਨਵੰਬਰ ਦੀ ਰਾਤ ਨੂੰ ਦਾਣਾ ਮੰਡੀ ਸੁਲਤਾਨਪੁਰ ਲੋਧੀ ਅਤੇ ਇਸ ਦੇ ਸਾਹਮਣੇ ਲੰਘਦੀ ਡਡਵਿੰਡੀ -ਸੁਲਤਾਨਪੁਰ ਲੋਧੀ ਸਡ਼ਕ ਤੇ ਟਰੈਕਟਰਾਂ ਰਾਹੀਂ ਸਟੰਟ ਬਾਜ਼ੀ ਕਰਕੇ ਸੰਗਤਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਦੋ ਨੌਜਵਾਨਾਂ ਸਮੇਤ 50 ਤੋਂ 60 ਦੇ ਕਰੀਬ ਅਣਪਛਾਤੇ ਨੌਜਵਾਨਾਂ ਤੇ ਮਾਮਲਾ ਦਰਜ਼ ਕੀਤਾ ਹੈ। ਵਰਨਣਯੋਗ ਹੈ ਕਿ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਨੌਜਵਾਨਾਂ ਵੱਲੋਂ ਕੀਤੀ ਗਈ ਸਟੰਟ ਬਾਜ਼ੀ ਦੀਆਂ ਵੀਡੀਓ ਲਗਾਤਾਰ ਸੋਸ਼ਲ ਮੀਡੀਏ ਤੇ ਵਾਇਰਲ ਹੋ ਰਹੀਆਂ ਸਨ ਅਤੇ ਸੰਗਤਾਂ ਵਿਚ ਇਸ ਗੱਲੋਂ ਭਾਰੀ ਰੋਸ ਸੀ ਕਿ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਕੀਤੀ।

ਅਜੀਤ ਡੈਸਕ 28-11-2026
ਸੁਲਤਾਨਪੁਰ ਲੋਧੀ, 27 ਨਵੰਬਰ (ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 23 ਅਤੇ 24 ਨਵੰਬਰ ਦੀ ਰਾਤ ਨੂੰ ਦਾਣਾ ਮੰਡੀ ਸੁਲਤਾਨਪੁਰ ਲੋਧੀ ਅਤੇ ਇਸ ਦੇ ਸਾਹਮਣੇ ਲੰਘਦੀ ਡਡਵਿੰਡੀ -ਸੁਲਤਾਨਪੁਰ ਲੋਧੀ ਸਡ਼ਕ ਤੇ ਟਰੈਕਟਰਾਂ ਰਾਹੀਂ ਸਟੰਟ ਬਾਜ਼ੀ ਕਰਕੇ ਸੰਗਤਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਦੋ ਨੌਜਵਾਨਾਂ ਸਮੇਤ 50 ਤੋਂ 60 ਦੇ ਕਰੀਬ ਅਣਪਛਾਤੇ ਨੌਜਵਾਨਾਂ ਤੇ ਮਾਮਲਾ ਦਰਜ਼ ਕੀਤਾ ਹੈ। ਵਰਨਣਯੋਗ ਹੈ ਕਿ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਨੌਜਵਾਨਾਂ ਵੱਲੋਂ ਕੀਤੀ ਗਈ ਸਟੰਟ ਬਾਜ਼ੀ ਦੀਆਂ ਵੀਡੀਓ ਲਗਾਤਾਰ ਸੋਸ਼ਲ ਮੀਡੀਏ ਤੇ ਵਾਇਰਲ ਹੋ ਰਹੀਆਂ ਸਨ ਅਤੇ ਸੰਗਤਾਂ ਵਿਚ ਇਸ ਗੱਲੋਂ ਭਾਰੀ ਰੋਸ ਸੀ ਕਿ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਇੰਸਪੈਕਟਰ ਦੇਵਿੰਦਰ ਪਾਲ ਨੇ ਦੱਸਿਆ ਕਿ 24 ਨਵੰਬਰ ਦੀ ਰਾਤ ਨੂੰ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਉੱਥੋਂ ਭਜਾਇਆ ਸੀ।ਇਸ ਤੋਂ ਬਾਅਦ ਕੀਤੀ ਜਾਂਚ ਦੌਰਾਨ ਜਗਰੂਪ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਾਠ ਕਲਾਂ ਥਾਣਾ ਮਹਿਤਪੁਰ ਅਤੇ ਰਣਯੋਧ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਨੂਰਪੁਰ ਰਾਜਪੂਤਾਂ ਥਾਣਾ ਕੋਤਵਾਲੀ ਕਪੂਰਥਲਾ ਅਤੇ 50/60 ਅਣਪਛਾਤੇ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਸਟੰਟ ਬਾਜ਼ੀ ਕਰਕੇ ਸੰਗਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਕਿਸੇ ਵੀ ਨੌਜਵਾਨ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੌਕੇ ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਇਹ ਨੌਜਵਾਨ ਬਿਨਾਂ ਕਿਸੇ ਡਰ ਦੇ ਸਟੰਟ ਬਾਜ਼ੀ ਕਰ ਰਹੇ ਸਨ। ਕੱੁਝ ਨੌਜਵਾਨਾਂ ਨੇ ਦੱਸਿਆ ਕਿ ਪਿਛਲੇ ਸਾਲ ਵੀ ਪ੍ਰਕਾਸ਼ ਪੁਰਬ ਮੌਕੇ ਜੰਮ ਕੇ ਸਟੰਟ ਬਾਜ਼ੀ ਹੋਈ ਸੀ ਤੇ ਇੱਕ ਦੋ ਟਰੈਕਟਰਾਂ ਦਾ ਕਾਫ਼ੀ ਨੁਕਸਾਨ ਹੋਇਆ ਸੀ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਨਗਰ ਪੰਚਾਇਤ ਬੇਗੋਵਾਲ ਵਿਖੇ ਮਦਨ ਸਿੰਘ ਨੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।