28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭੁਲੱਥ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾਡ਼ਾ ਕੱਲ੍ਹ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ

ਭੁਲੱਥ, 27 ਨਵੰਬਰ (ਮਨਜੀਤ ਸਿੰਘ ਰਤਨ)-ਟਾਂਕ ਕਸ਼ੱਤਰੀ ਸਭਾ, ਭੁਲੱਥ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਉਤਸਵ ਕੱਲ੍ਹ ਮਿਤੀ 29 ਨਵੰਬਰ 2026, ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ, ਮੇਨ ਬਾਜ਼ਾਰ ਭੁਲੱਥ ਵਿਖੇ ਬਡ਼ੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਭਾ ਦੇ ਪ੍ਰਬੰਧਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਸਮਾਗਮ ਦੀ ਆਰੰਭਤਾ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਵੇਗੀ, ਜਿਸ ਦੇ ਭੋਗ ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

ਅਜੀਤ ਡੈਸਕ 28-11-2026
ਭੁਲੱਥ, 27 ਨਵੰਬਰ (ਮਨਜੀਤ ਸਿੰਘ ਰਤਨ)-ਟਾਂਕ ਕਸ਼ੱਤਰੀ ਸਭਾ, ਭੁਲੱਥ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਉਤਸਵ ਕੱਲ੍ਹ ਮਿਤੀ 29 ਨਵੰਬਰ 2026, ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ, ਮੇਨ ਬਾਜ਼ਾਰ ਭੁਲੱਥ ਵਿਖੇ ਬਡ਼ੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਭਾ ਦੇ ਪ੍ਰਬੰਧਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਸਮਾਗਮ ਦੀ ਆਰੰਭਤਾ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਵੇਗੀ, ਜਿਸ ਦੇ ਭੋਗ ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਟਾਂਕ ਕਸ਼ੱਤਰੀ ਸਭਾ, ਭੁਲੱਥ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਹਾਜ਼ਰੀ ਭਰਨ ਦੀ ਨਿਮਰਤਾ ਸਹਿਤ ਬੇਨਤੀ ਕੀਤੀ ਗਈ ਹੈ। ਇਸ ਮੌਕੇ ਤੇ ਸੰਦੀਪ ਕੁਮਾਰ, ਰਾਮ ਤੀਰਥ, ਸੁਭਾਸ਼ ਚੰਦਰ, ਪੁਸ਼ਕਰ ਭਾਟੀਆ, ਅਸ਼ੋਕ ਕੁਮਾਰ, ਵਿਪਨ ਕੁਮਾਰ, ਸੰਦੀਪ ਟੋਹਾਣਾ, ਸੁਖਦੇਵ ਸਿੰਘ, ਵਿਜੇ ਕੁਮਾਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪਿੰਡ ਤਲਵੰਡੀ ਚੌਧਰੀਆਂ (ਕੋਠੇ ਸ਼ਾਲਾਪੁਰ) ਵਿਖੇ ਧਾਰਮਿਕ ਸਮਾਗਮ 3 ਦਸੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।