29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁ. ਸੰਤਘਾਟ ਸਾਹਿਬ ਨੇਡ਼ੇ ਵੇਈਂ ’ਤੇ ਸਰਕਾਰ ਨੇ ਪੁਲ ਨਾ ਬਣਾਇਆ ਤਾਂ ਕਾਰ ਸੇਵਾ ਰਾਹੀਂ ਬਣਾਵਾਂਗੇ-ਬਾਬਾ ਸਤਨਾਮ ਸਿੰਘ

ਸੁਲਤਾਨਪੁਰ ਲੋਧੀ, 28 ਨਵੰਬਰ (ਥਿੰਦ)-ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਾਰ ਸੇਵਾ ਕਿਲ੍ਹਾ ਅਨੰਦਗਡ਼੍ਹ ਵਾਲੇ ਮਹਾਂਪੁਰਸ਼ਾਂ ਵਲੋਂ ਗੁਰੂ ਨਾਨਕ ਸੇਵਕ ਜਥਾ ਬਰਮਿੰਘਮ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਨਿਰਮਾਣ ਕੀਤੇ ਜਾ ਰਹੇ ਸ੍ਰੀ ਮੂਲ ਮੰਤਰ ਪ੍ਰਗਟ ਅਸਥਾਨ ਦੀ ਚੱਲ ਰਹੀ ਕਾਰ ਸੇਵਾ ਦਾ ਕਿਲ੍ਹਾ ਆਨੰਦਗਡ਼੍ਹ ਸਾਹਿਬ ਆਨੰਦਪੁਰ ਸਾਹਿਬ ਮੁਖੀ ਦੇ ਸੰਤ ਬਾਬਾ ਸਤਨਾਮ ਸਿੰਘ ਨੇ ਜਾਇਜ਼ਾ ਲਿਆ। ਇਸ ਸਮੇਂ ਸ਼ਹੀਦੀ ਬਾਗ ਸ੍ਰੀ ਅਨੰਦਪੁਰ ਸਾਹਿਬ ਵਾਲੇ ਸੰਤ ਬਾਬਾ ਗੁਰਦੇਵ ਸਿੰਘ ਵੀ ਮੂਲ ਮੰਤਰ ਅਸਥਾਨ ਦੇ ਦਰਸ਼ਨ ਕਰਨ ਪੁੱਜੇ।

ਅਜੀਤ ਡੈਸਕ 29-11-2026
ਸੁਲਤਾਨਪੁਰ ਲੋਧੀ, 28 ਨਵੰਬਰ (ਥਿੰਦ)-ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਾਰ ਸੇਵਾ ਕਿਲ੍ਹਾ ਅਨੰਦਗਡ਼੍ਹ ਵਾਲੇ ਮਹਾਂਪੁਰਸ਼ਾਂ ਵਲੋਂ ਗੁਰੂ ਨਾਨਕ ਸੇਵਕ ਜਥਾ ਬਰਮਿੰਘਮ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਨਿਰਮਾਣ ਕੀਤੇ ਜਾ ਰਹੇ ਸ੍ਰੀ ਮੂਲ ਮੰਤਰ ਪ੍ਰਗਟ ਅਸਥਾਨ ਦੀ ਚੱਲ ਰਹੀ ਕਾਰ ਸੇਵਾ ਦਾ ਕਿਲ੍ਹਾ ਆਨੰਦਗਡ਼੍ਹ ਸਾਹਿਬ ਆਨੰਦਪੁਰ ਸਾਹਿਬ ਮੁਖੀ ਦੇ ਸੰਤ ਬਾਬਾ ਸਤਨਾਮ ਸਿੰਘ ਨੇ ਜਾਇਜ਼ਾ ਲਿਆ। ਇਸ ਸਮੇਂ ਸ਼ਹੀਦੀ ਬਾਗ ਸ੍ਰੀ ਅਨੰਦਪੁਰ ਸਾਹਿਬ ਵਾਲੇ ਸੰਤ ਬਾਬਾ ਗੁਰਦੇਵ ਸਿੰਘ ਵੀ ਮੂਲ ਮੰਤਰ ਅਸਥਾਨ ਦੇ ਦਰਸ਼ਨ ਕਰਨ ਪੁੱਜੇ। ਇਸ ਤੋਂ ਇਲਾਵਾ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸੰਤ ਬਾਬਾ ਬਲਬੀਰ ਸਿੰਘ ਅਕਾਲੀ, ਸੰਪਰਦਾਇ ਬਾਬਾ ਬਿਧੀ ਚੰਦ ਜੀ ਸੁਰ ਸਿੰਘ ਵਾਲਿਆਂ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ, ਬਾਬਾ ਮੇਜਰ ਸਿੰਘ ਸੋਢੀ ਤਰਨਾ ਦਲ ਤੇ ਹੋਰ ਮਹਾਂਪੁਰਸ਼ਾਂ ਨੇ ਵੀ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਮੂਲ ਮੰਤਰ ਪ੍ਰਗਟ ਅਸਥਾਨ ਦੇ ਦਰਸ਼ਨ ਕੀਤੇ। ਪ੍ਰਕਾਸ਼ ਗੁਰਪੁਰਬ ਮੌਕੇ ਦਰਸ਼ਨ ਕਰਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵੀ ਸੰਤ ਬਾਬਾ ਸਤਨਾਮ ਸਿੰਘ ਨੇ ਮੂਲ ਮੰਤਰ ਪ੍ਰਗਟ ਅਸਥਾਨ ਦੀ ਚੱਲ ਰਹੀ ਕਾਰ ਸੇਵਾ ਬਾਰੇ ਵਿਚਾਰ ਚਰਚਾ ਕੀਤੀ। ਉਪਰੰਤ ਬਾਬਾ ਸਤਨਾਮ ਸਿੰਘ ਨੇ ਗੁਰਦੁਆਰਾ ਸੰਤਘਾਟ ਸਾਹਿਬ ਨੇਡ਼ਲੇ ਪਵਿੱਤਰ ਵੇਈਂ ’ਤੇ ਸਰਕਾਰ ਵਲੋਂ ਬਣੇ ਹੋਏ ਲੱਕਡ਼ ਦੇ ਪੁਲ ਨੂੰ ਸਰਕਾਰੀ ਆਦੇਸ਼ਾਂ ’ਤੇ ਗੱਡੀਆਂ ਲੰਘਣ ਤੋ ਬੰਦ ਕਰਨ ਦੀ ਨਿਖੇਧੀ ਕੀਤੀ। ਬਾਬਾ ਸਤਨਾਮ ਸਿੰਘ ਜੋ ਕਿ ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਚਾਰ ਮਾਰਗੀ ਵੱਡੀ ਆਲੀਸ਼ਾਨ ਸਡ਼ਕ ਦਾ ਨਿਰਮਾਣ ਕਾਰ ਸੇਵਾ ਰਾਹੀਂ ਕਰਵਾ ਰਹੇ ਹਨ, ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਕਿ ਜਾਂ ਤਾਂ ਸਰਕਾਰਾਂ ਖ਼ੁਦ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਸੁਲਤਾਨਪੁਰ ਲੋਧੀ ਦੇ ਸਾਹਮਣੇ ਪੱਕਾ ਪੁਲ ਦਾ ਨਿਰਮਾਣ ਕਰਵਾ ਦੇਣ ਨਹੀਂ ਤਾਂ ਅਸੀਂ ਸੰਗਤਾਂ ਦੇ ਸਹਿਯੋਗ ਨਾਲ ਕਾਰ ਸੇਵਾ ਰਾਹੀਂ ਪੱਕਾ ਪੁਲ ਦਾ ਨਿਰਮਾਣ ਕਰਵਾ ਦਿਆਂਗੇ। ਇਸ ਸਮੇਂ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਅਨੰਦਪੁਰ ਸਾਹਿਬ ਵਾਲਿਆਂ ਦਾ ਸਨਮਾਨ ਕੀਤਾ। ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇ ਜਰਨੈਲ ਸਿੰਘ ਡੋਗਰਾਂਵਾਲ, ਜਥੇ. ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ, ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗਡ਼੍ਹ, ਜਥੇ ਦਿਲਬਾਗ ਸਿੰਘ ਗਿੱਲ ਐਮ. ਡੀ. ਸੀਨੀਅਰ ਅਕਾਲੀ ਆਗੂ, ਚਰਨ ਸਿੰਘ ਲੋਧੀਵਾਲ, ਦਿਲਬਾਗ ਸਿੰਘ ਕਥਾ ਵਾਚਕ, ਬਾਬਾ ਊਧਮ ਸਿੰਘ, ਭਾਈ ਚਾਨਣ ਸਿੰਘ ਦੀਪੇਵਾਲ ਸਾਬਕਾ ਵਧੀਕ ਸਕੱਤਰ, ਭਾਈ ਸਾਹਿਬ ਸਿੰਘ ਤੇ ਨੰਬਰਦਾਰ ਸੁਰਿੰਦਰਪਾਲ ਸਿੰਘ ਸੋਢੀ ਤੇ ਹੋਰ ਹਸਤੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪੱਤੀ ਆਹਲੂਵਾਲੀਆ ਰਾਣੀਪੁਰ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਇਆ ਸੰਵਿਧਾਨ ਦਿਵਸ ਸੰਬੰਧੀ ਸਮਾਗਮ ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।