29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵਾਂ ਪਿੰਡ ਰਾਮਪੁਰ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ-ਵਿਸ਼ਾਲ ਦੀਵਾਨ ਅੱਜ

ਕਾਲਾ ਸੰਘਿਆਂ, 28 ਨਵੰਬਰ (ਬਲਜੀਤ ਸਿੰਘ ਸੰਘਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਥਾਨਕ ਕਸਬੇ ਦੇ ਨਜ਼ਦੀਕੀ ਪਿੰਡ ਨਵਾਂ ਪਿੰਡ ਰਾਮਪੁਰ ਦੇ ਗੁਰਦੁਆਰਾ ਸਾਹਿਬ ਤੋਂ ਅੱਜ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ। ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਾ ਭਾਈ ਮੰਗਲ ਸਿੰਘ ਆਧੀ ਵਾਲੇ ਸ਼ਬਦ ਕੀਰਤਨ ਨੇ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।

ਅਜੀਤ ਡੈਸਕ 29-11-2026
ਕਾਲਾ ਸੰਘਿਆਂ, 28 ਨਵੰਬਰ (ਬਲਜੀਤ ਸਿੰਘ ਸੰਘਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਥਾਨਕ ਕਸਬੇ ਦੇ ਨਜ਼ਦੀਕੀ ਪਿੰਡ ਨਵਾਂ ਪਿੰਡ ਰਾਮਪੁਰ ਦੇ ਗੁਰਦੁਆਰਾ ਸਾਹਿਬ ਤੋਂ ਅੱਜ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ। ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਾ ਭਾਈ ਮੰਗਲ ਸਿੰਘ ਆਧੀ ਵਾਲੇ ਸ਼ਬਦ ਕੀਰਤਨ ਨੇ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਨਗਰ ਕੀਰਤਨ ਦੇ ਵੱਖ ਵੱਖ ਪਡ਼ਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਗੁਰਮਤਿ ਸਮਾਗਮ ਮਿਤੀ 29 ਨਵੰਬਰ ਨੂੰ ਸਵੇਰੇ ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਣਗੇ। ਸਜਾਏ ਜਾ ਰਹੇ ਵਿਸ਼ਾਲ ਦੀਵਾਨਾਂ ”ਚ ਸੁਲਤਾਨਪੁਰ ਵਾਲਿਆਂ ਦਾ ਪੰਥ ਪ੍ਰਸਿੱਧ ਕਵੀਸ਼ਰ ਜਥਾ ਹਾਜ਼ਰੀ ਭਰੇਗਾ। ਗੁਰੂ ਘਰ ਦੇ ਪ੍ਰਬੰਧਕਾਂ ਨੇ ਇਲਾਕੇ ਦੀਆਂ ਵੱਧ ਤੋਂ ਵੱਧ ਸੰਗਤਾਂ ਨੂੰ ਸਮਾਗਮ ਦੌਰਾਨ ਸ਼ਾਮਿਲ ਹੋਣ ਦੀ ਬੇਨਤੀ ਕੀਤੀ।
ਪਿਛਲੀ ਖ਼ਬਰ ਅਜੀਤ, ਜਲੰਧਰ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪੱਤੀ ਆਹਲੂਵਾਲੀਆ ਰਾਣੀਪੁਰ ਤੋਂ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।