29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਬੇਗੋਵਾਲ, 28 ਨਵੰਬਰ (ਸੁਖਜਿੰਦਰ ਸਿੰਘ)-ਇਲਾਕੇ ਵਿਚ ਸਿੱਖਿਆ ਦੇ ਖੇਤਰ ’ਚ ਨਿਵੇਕਲਾ ਸਥਾਨ ਬਣਾ ਚੁੱਕੇ ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ ਸਾਲਾਨਾ ਇਨਾਮ ਵੰਡ ਤੇ ਸਭਿਆਚਾਰਕ ਪ੍ਰੋਗਰਾਮ ਸਕੂਲ ਦੇ ਚੇਅਰਮੈਨ ਡਾ. ਸਤਵੰਤ ਸਿੰਘ ਤੇ ਪ੍ਰਿੰਸੀਪਲ ਯੁਕਤੀ ਡੋਗਰਾ ਦੀ ਅਗਵਾਈ ਹੇਠ ਕਰਵਾਇਆ ਗਿਆ ਜੋ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸਭਿਆਚਾਰਕ ਗਤੀਵਿਧੀਆਂ ਤੇ ਸਮਾਜਿਕ ਬੁਰਾਈਆਂ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਅਮਿੱਟ ਯਾਦਾਂ ਛੱਡਦੀਆਂ ਸੰਪੰਨ ਹੋਈਆਂ।

ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਖੇ ਕਰਵਾਏ ਗਏ ਸਾਲਾਨਾ ਸਮਾਗਮ ਸਮੇਂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਚੇਅਰਮੈਨ ਡਾ. ਸਤਵੰਤ ਸਿੰਘ ਪ੍ਰਿੰਸੀਪਲ ਯੁਕਤੀ ਡੋਗਰਾ ਤੇ ਹੋਰ ਦਿਖਾਈ ਦੇ ਰਹੇ। 29-11-2026
ਬੇਗੋਵਾਲ, 28 ਨਵੰਬਰ (ਸੁਖਜਿੰਦਰ ਸਿੰਘ)-ਇਲਾਕੇ ਵਿਚ ਸਿੱਖਿਆ ਦੇ ਖੇਤਰ ’ਚ ਨਿਵੇਕਲਾ ਸਥਾਨ ਬਣਾ ਚੁੱਕੇ ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ ਸਾਲਾਨਾ ਇਨਾਮ ਵੰਡ ਤੇ ਸਭਿਆਚਾਰਕ ਪ੍ਰੋਗਰਾਮ ਸਕੂਲ ਦੇ ਚੇਅਰਮੈਨ ਡਾ. ਸਤਵੰਤ ਸਿੰਘ ਤੇ ਪ੍ਰਿੰਸੀਪਲ ਯੁਕਤੀ ਡੋਗਰਾ ਦੀ ਅਗਵਾਈ ਹੇਠ ਕਰਵਾਇਆ ਗਿਆ ਜੋ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸਭਿਆਚਾਰਕ ਗਤੀਵਿਧੀਆਂ ਤੇ ਸਮਾਜਿਕ ਬੁਰਾਈਆਂ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਅਮਿੱਟ ਯਾਦਾਂ ਛੱਡਦੀਆਂ ਸੰਪੰਨ ਹੋਈਆਂ। ਸਮਾਗਮ ਦੀ ਸ਼ੁਰੂਆਤ ਸਕੂਲੀ ਵਿਦਿਆਰਥੀਆਂ ਵੱਲੋਂ ਪਹਿਲਾਂ ਇਕ ਧਾਰਮਿਕ ਸ਼ਬਦ ਨਾਲ ਸ਼ੁਰੂਆਤ ਕੀਤੀ ਗਈ। ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਐਕਸ਼ਨ ਸੌਂਗ, ਗਿੱਧਾ, ਭੰਗਡ਼ਾ ਤੇ ਦੇਸ਼ ਭਗਤੀ ਦੇ ਗੀਤਾਂ ਤੇ ਹੋਰ ਮਨਮੋਹਕ ਦ੍ਰਿਸ਼ਾਂ ਦੀ ਪੇਸ਼ਕਾਰੀ ਨੇ ਸਕੂਲ ’ਚ ਵੱਡੀ ਗਿਣਤੀ ਵਿਚ ਪੁੱਜੇ ਵਿਦਿਆਰਥੀਆਂ ਦੇ ਮਾਪਿਆਂ ਤੇ ਪਤਵੰਤੇ ਸੱਜਣਾਂ ਨੂੰ ਘੰਟਿਆਂ ਬੱਧੀ ਕੀਲੀ ਰੱਖਿਆ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਜਜ਼ਬੇ ਨੂੰ ਦਰਸਾਉਂਦੀਆਂ ਜੋ ਪੇਸ਼ਕਾਰੀਆਂ ਕੀਤੀਆਂ ਸਨ ਉਹ ਵਿਲੱਖਣ ਛਾਪ ਬਣੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਯੁਕਤੀ ਡੋਗਰਾ ਦੀ ਅਗਵਾਈ ਹੇਠ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ ਜਿਸ ਵਿਚ ਸਾਲ ਭਰ ਵਿਚ ਵਿਦਿਆਰਥੀਆਂ ਵੱਲੋਂ ਸਿੱਖ ਖੇਡਾਂ ਤੇ ਹੋਰ ਧਾਰਮਿਕ ਸਮਾਜਿਕ ਗਤੀਵਿਧੀਆਂ ਵਿਚ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਅਖੀਰ ਵਿਚ ਸਕੂਲ ਦੇ ਚੇਅਰਮੈਨ ਡਾ. ਸਤਵੰਤ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਇਹ ਸਮਾਗਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਤੇ ਖ਼ਾਸ ਕਰਕੇ ਮਿਹਨਤੀ ਅਧਿਆਪਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਲਗਨ ਨਾਲ ਜਿੱਥੇ ਸਕੂਲ ਦੇ ਸਾਰੇ ਨਤੀਜੇ ਸ਼ਾਨਦਾਰ ਰਹਿੰਦੇ ਹਨ ਉੱਥੇ ਹੀ ਅੱਜ ਇਹ ਸਮਾਗਮ ਸਫਲਤਾਪੂਰਵਕ ਨਾਲ ਸੰਪੰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਦਾ ਰਿਸ਼ਤਾ ਬਹੁਤ ਹੀ ਪਵਿੱਤਰ ਮੰਨਿਆ ਜਾਂਦਾ ਹੈ ਜਿਸ ਕਰਕੇ ਅਧਿਆਪਕਾਂ ਵੱਲੋਂ ਦਿੱਤੀ ਗਈ ਚੰਗੀ ਤਲੀਮ ਸਦਕਾ ਵਿਦਿਆਰਥੀ ਆਪਣੇ ਮੁਕਾਮ ਤੱਕ ਪਹੁੰਚਦੇ ਹਨ। ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਤੇ ਸਰਟੀਫਿਕੇਟ ਤਕਸੀਮ ਕੀਤੇ ਗਏ ਤੇ ਅੰਤ ਵਿਚ ਸਕੂਲ ਦੇ ਵਾਈਸ ਚੇਅਰਮੈਨ ਗੁਰਪ੍ਰਤਾਪ ਸਿੰਘ ਨੇ ਇਹ ਸਾਰੇ ਸਮਾਗਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਸਕੂਲ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਸਤਵੰਤ ਸਿੰਘ ਪ੍ਰਿੰਸੀਪਲ ਯੁਕਤੀ ਡੋਗਰਾ ਵਾਈਸ ਚੇਅਰਮੈਨ ਗੁਰਪ੍ਰਤਾਪ ਸਿੰਘ ਸਕੂਲ ਡਾਇਰੈਕਟਰ ਨਵਜੋਤ ਸਿੰਘ, ਹਰਦੀਪ ਕੌਰ, ਡਾ. ਨਵਜੋਤ ਸਿੰਘ, ਜਸਵਿੰਦਰ ਕੌਰ, ਡਾ. ਰਮਨੀਤ ਕੌਰ, ਡਾ. ਨਵਨੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਜਦਕਿ ਇਸ ਸਮਾਗਮ ’ਚ ਸਟੇਜ ਦਾ ਸੰਚਾਲਨ ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ ਤੇ ਸਿਮਰਨਜੀਤ ਕੌਰ ਬਾਖ਼ੂਬੀ ਢੰਗ ਨਾਲ ਨਿਭਾਇਆ।
ਪਿਛਲੀ ਖ਼ਬਰ ਅਜੀਤ, ਜਲੰਧਰ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋਡ਼ ਪੰਜਾਬ ਵਿਚ ਮੁਡ਼ ਸਰਕਾਰ ਬਣਾਵੇਗਾ-ਬੀਬੀ ਜਗੀਰ ਕੌਰ ਕਸਬਾ ਭੁਲੱਥ ਵਿਖੇ ਅਕਾਲੀ-ਭਾਜਪਾ ਗੱਠਜੋਡ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।