28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਇਲਾਕੇ ਦੇ ਵਿਕਾਸ ਨੂੰ ਦੇਵੇਗੀ ਨਵੀਂ ਦਿਸ਼ਾ : ਜਸਪ੍ਰੀਤ ਸਿੰਘ ਗੁਰਾਇਆ

ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ 5 ਦਸੰਬਰ ਦਿਨ ਸ਼ਨੀਵਾਰ ਨੂੰ ਹਲਕਾ ਭੁਲੱਥ ਦੇ ਬਲਾਕ ਨਡਾਲਾ ਅਧੀਨ ਪੈਂਦੇ ਪਿੰਡ ਇਬਰਾਹੀਮਵਾਲ ਵਿਖੇ ਕੀਤੀ ਜਾ ਰਹੀ ਲੋਕ ਮਿਲਣੀ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਸ ਫੇਰੀ ਨਾਲ ਹਲਕਾ ਭੁਲੱਥ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਿੱਧੇ ਤੌਰ ’ਤੇ ਮੁੱਖ ਮੰਤਰੀ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ।

ਅਜੀਤ ਡੈਸਕ 29-11-2026
ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ 5 ਦਸੰਬਰ ਦਿਨ ਸ਼ਨੀਵਾਰ ਨੂੰ ਹਲਕਾ ਭੁਲੱਥ ਦੇ ਬਲਾਕ ਨਡਾਲਾ ਅਧੀਨ ਪੈਂਦੇ ਪਿੰਡ ਇਬਰਾਹੀਮਵਾਲ ਵਿਖੇ ਕੀਤੀ ਜਾ ਰਹੀ ਲੋਕ ਮਿਲਣੀ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਸ ਫੇਰੀ ਨਾਲ ਹਲਕਾ ਭੁਲੱਥ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਿੱਧੇ ਤੌਰ ’ਤੇ ਮੁੱਖ ਮੰਤਰੀ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਲੋਕ ਮਿਲਣੀ ਦਾ ਮੁੱਖ ਮਕਸਦ ਲੋਕਾਂ ਤੱਕ ਸਰਕਾਰ ਦੀ ਪਹੁੰਚ ਬਣਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ ’ਤੇ ਹੱਲ ਕਰਨਾ ਹੈ। ਗੁਰਾਇਆ ਨੇ ਕਿਹਾ ਕਿ ਹਲਕਾ ਭੁਲੱਥ ਦੇ ਵਿਕਾਸ ਲਈ ਇਲਾਕੇ ਦੇ ਲੋਕਾਂ ਦੀਆਂ ਕਈ ਅਹਿਮ ਮੰਗਾਂ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੀਆਂ ਜਾਣਗੀਆਂ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਬਰਾਹੀਮਵਾਲ ਵਿਖੇ ਪਹੁੰਚ ਕੇ ਇਸ ਲੋਕ ਮਿਲਣੀ ਦਾ ਲਾਭ ਉਠਾਉਣ ਅਤੇ ਆਪਣੀਆਂ ਸਮੱਸਿਆਵਾਂ ਤੇ ਸੁਝਾਅ ਸਰਕਾਰ ਤੱਕ ਪਹੁੰਚਾਉਣ।
ਪਿਛਲੀ ਖ਼ਬਰ ਸ੍ਰੀ ਸੁਭਾਸ਼ ਚੰਦਰ ਬੋਸ ਰਕਤ-ਦਾਨ ਮਨੁੱਖੀ ਭਲਾਈ ਸੁਸਾਇਟੀ ਨੇ ਲੋਡ਼ਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਬੱਚਿਆਂ ਨੂੰ ਵਜ਼ੀਫ਼ਾ ਵੰਡ... ਅਗਲੀ ਖ਼ਬਰ ਪਿੰਡ ਰਾਮਗਡ਼੍ਹ ’ਚ 30 ਨਵੰਬਰ ਨੂੰ ਹੋ ਰਹੀ ਕਾਂਗਰਸ ਰੈਲੀ ਨੂੰ ਸਫਲ ਬਣਾਇਆ ਜਾਵੇਗਾ-ਅਮਰੀਕ ਸਿੰਘ ਬੋਪਾਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।