07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2019

ਸੰਤ ਸੀਚੇਵਾਲ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ-ਪੱਥਰ ਰੱਖਿਆ

ਅਜੀਤ ਡੈਸਕ 07-05-2019
ਮਲਸੀਆਂ, 6 ਮਈ (ਸੁਖਦੀਪ ਸਿੰਘ) -ਸ਼ਾਹਕੋਟ ਦੇ ਪਿੰਡ ਕੋਟਲੀ ਗਾਜਰਾਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਉਸਾਰੀ ਲਈ ਜਸਪਾਲ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਕੋਟਲੀ ਗਾਜਰਾਂ ਵਲੋਂ ਜ਼ਮੀਨ ਭੇਟ ਕੀਤੀ ਗਈ ਹੈ, ਜਿਸ 'ਤੇ ਇਮਾਰਤ ਦੀ ਉਸਾਰੀ ਲਈ ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਨੀਂਹ ਪੱਥਰ ਰੱਖਿਆ ਗਿਆ | ਸਮਾਗਮ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਉਸਾਰੀ ਲਈ ਵੱਡੇ ਭਾਗਾਂ ਵਾਲੇ ਪਰਿਵਾਰ ਨੇ ਜ਼ਮੀਨ ਭੇਟ ਕੀਤੀ ਹੈ, ਜਿੱਥੇ ਕਿ ਉਸਾਰੀ ਲਈ ਸੰਗਤਾਂ ਨੂੰ ਵੱਧ ਤੋਂ ਵੱਧ ਹੱਥੀਂ ਸੇਵਾ ਕਰਨੀ ਚਾਹੀਦੀ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਸੈਕਟਰੀ, ਅਵਤਾਰ ਸਿੰਘ ਸਰਪੰਚ, ਜੋਗਿੰਦਰ ਸਿੰਘ ਟਾਈਗਰ ਸਰਪੰਚ, ਬੂਟਾ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਸ਼ੰਟੀ, ਜਸਪਾਲ ਸਿੰਘ, ਸਤਿੰਦਰਪਾਲ ਸਿੰਘ, ਕੁਲਦੀਪ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੂਬਾ ਪੱਧਰੀ ਮੁਕਾਬਲੇ 'ਚੋਂ ਮਾਰੀਆਂ ਮੱਲਾਂ ਅਗਲੀ ਖ਼ਬਰ ਲੋਹੀਆਂ ਨਗਰ ਪੰਚਾਇਤ ਵਲੋਂ 'ਪੇਂਟਿੰਗ ਮੁਕਾਬਲਿਆਂ' ਨਾਲ ਪਲਾਸਟਿਕ ਨਾ ਵਰਤਣ ਦਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।