07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2019

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ 12 ਦੀ ਰਾਤ ਮੁੱਖ ਮੰਤਰੀ ਦੇ ਸ਼ਹਿਰ 'ਚ 'ਜਾਗੋ ਮਾਰਚ' ਕਰਨ ਦਾ ਐਲਾਨ

ਅਜੀਤ ਡੈਸਕ 07-05-2019
ਮਲਸੀਆਂ, 6 ਮਈ (ਸੁਖਦੀਪ ਸਿੰਘ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਕੁਲਦੀਪ ਸਿੰਘ ਬੁਢੇਵਾਲ, ਜਗਰੂਪ ਸਿੰਘ ਲਹਿਰਾ, ਭਗਤ ਸਿੰਘ ਭਗਤਾ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਬਲਿਹਾਰ ਸਿੰਘ, ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੁਰੀ, ਅਮਰੀਕ ਸਿੰਘ, ਜਗਜੀਤ ਸਿੰਘ, ਕਿਰਨ ਕੌਰ ਚੋਪੜਾ, ਨਰਿੰਦਰ ਕੌਰ ਆਦਿ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਇਨਲਿਸਟਮੈਂਟ, ਕੰਪਨੀਆਂ, ਵੱਖ-ਵੱਖ ਠੇਕੇਦਾਰਾਂ, ਸੋਸਾਇਟੀਆਂ, ਪ੍ਰੋਜੈਕਟਾਂ, ਜ਼ਿਲ੍ਹਾ ਪ੍ਰੀਸ਼ਦਾਂ, ਪੰਚਾਇਤੀ ਸਿਸਟਮ ਸਮੇਤ ਮਾਣ-ਭੱਤੇ, ਸਵੈ-ਰੁਜ਼ਗਾਰ ਆਦਿ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਤਹਿਤ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਪੂਰੀਆਂ ਤਨਖਾਹਾਂ, ਭੱਤਿਆਂ, ਪੈਨਸ਼ਰੀ ਲਾਭਾਂ ਸਮੇਤ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿਚ ਰੈਗੂਲਰ ਕਰਨ ਸਮੇਤ ਵੱਖ-ਵੱਖ ਮੰਗਾਂ ਦੇ ਸਬੰਧ 'ਚ ਮੋਰਚੇ ਦੀ ਸੂਬਾ ਕਮੇਟੀ ਨੇ ਅਗਲੇ ਸੰਘਰਸ਼ਾਂ ਦਾ ਐਲਾਨ ਕਰਦੇ ਹੋਏ 11 ਮਈ ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਉਪਰੰਤ 12 ਮਈ ਦੀ ਰਾਤ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਕੱਚੇ ਮੁਲਾਜ਼ਮਾਂ ਵੱਲੋਂ 'ਜਾਗੋ ਮਾਰਚ' ਕੀਤਾ ਜਾਵੇਗਾ |
ਪਿਛਲੀ ਖ਼ਬਰ ਪਿੰਡ ਸਲੇਮਾ ਵਿਖੇ ਚੌਧਰੀ ਦੇ ਹੱਕ ਵਿਚ ਵਿਸ਼ਾਲ ਮੀਟਿੰਗ ਅਗਲੀ ਖ਼ਬਰ ਸੂਬਾ ਪੱਧਰੀ ਮੁਕਾਬਲੇ 'ਚੋਂ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।