07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖੀ ਵਿਰਸਾ ਲਹਿਰ ਦੀ ਪਿੰਡ ਖੇੜਾ ਤੋਂ ਸ਼ੁਰੂਆਤ <br/>

ਪਿੰਡ ਖੇੜਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਜਥੇ: ਅਜਮੇਰ ਸਿੰਘ ਖੇੜਾ ਅਤੇ ਹੋਰ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 14-09-2019
ਮੁੱਲਾਂਪੁਰ ਗਰੀਬਦਾਸ, 13 ਸਤੰਬਰ (ਦਿਲਬਰ ਸਿੰਘ ਖੈਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਥੇ: ਅਜਮੇਰ ਸਿੰਘ ਖੇੜਾ ਮੈਂਬਰ ਐਸ. ਜੀ. ਪੀ. ਸੀ. ਹਲਕਾ ਮੋਰਿੰਡਾ ਵਲੋਂ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੋੜਨ, ਸਮਾਜਿਕ ਕੁਰੀਤੀਆਂ ਤੋਂ ਬਚਾਉਣ, ਸਿੱਖ ਰਹਿਤ ਮਰਿਆਦਾ ਅਤੇ ਸਿੱਖ ਫ਼ਲਸਫ਼ੇ ਵਿਚ ਉਨ੍ਹਾਂ ਦਾ ਦਿ੍ੜ ਵਿਸ਼ਵਾਸ ਪੈਦਾ ਕਰਨ ਦੇ ਮਕਸਦ ਨਾਲ ਸਿੱਖੀ ਵਿਰਸਾ ਲਹਿਰ ਦੀ ਆਰੰਭਤਾ ਇਲਾਕੇ ਦੇ ਪਿੰਡ ਖੇੜਾ ਤੋਂ ਕੀਤੀ ਗਈ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬੱਚਿਆਂ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਪੰਜਾਬੀ ਬੋਲੀ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ | ਸਮਾਗਮ ਦੀ ਸਮਾਪਤੀ ਵੇਲੇ ਬੱਚਿਆਂ ਦੇ ਸ਼ਬਦ, ਕਵਿਤਾਵਾਂ ਅਤੇ ਕਵੀਸ਼ਰੀ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਜਥੇ: ਖੇੜਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਜੋਕੇ ਸਮੇਂ ਵਿਚ ਅਸੀਂ ਆਪਣੇ ਬੱਚਿਆਂ ਨੂੰ ਸਮੇਂ ਦੇ ਹਾਣੀ ਤਾਂ ਹੀ ਬਣਾ ਸਕਦੇ ਹਾਂ, ਜੇਕਰ ਅਸੀਂ ਸਾਰੇ ਰਲ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਦੇ ਹਾਂ ਅਤੇ ਗੁਰਬਾਣੀ ਨਾਲ ਜੁੜਦੇ ਹਾਂ | ਉਨ੍ਹਾਂ ਕਿਹਾ ਕਿ ਇਸ ਉਦੇਸ਼ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਸਮੇਂ-ਸਮੇਂ ਸਿਰ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ | ਇਸੇ ਲੜੀ ਤਹਿਤ ਹਲਕਾ ਮੋਰਿੰਡਾ ਦੇ ਸਾਰੇ ਪਿੰਡਾਂ ਵਿਚ ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇਗਾ | ਇਸ ਮੌਕੇ ਭਾਈ ਹਰਜੀਤ ਸਿੰਘ ਹਰਮਨ, ਸਾਬਕਾ ਸਰਪੰਚ ਬਲਦੇਵ ਸਿੰਘ, ਸੁਖਦੇਵ ਸਿੰਘ, ਰਜਿੰਦਰਪਾਲ ਸਿੰਘ, ਸਰਪੰਚ ਜਗਤਾਰ ਸਿੰਘ, ਕੁਲਵੰਤ ਸਿੰਘ, ਗੁਰਦੀਪ ਸਿੰਘ, ਪਰਵਿੰਦਰ ਸਿੰਘ ਸੋਨੂੰ, ਬਚਨ ਸਿੰਘ ਸਾਬਕਾ ਪੰਚ, ਬਲਵੀਰ ਸਿੰਘ, ਬੰਤ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ kanya ਅਗਲੀ ਖ਼ਬਰ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਸਾਈਬਰ ਸੁਰੱਖਿਆ ਬਾਰੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।