07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਹੈਰੋਇਨ ਸਮੇਤ 2 ਕਾਰ ਸਵਾਰ ਨੌਜਵਾਨ ਗਿ੍ਫ਼ਤਾਰ <br/>

ਸਬ-ਇੰਸਪੈਕਟਰ ਸੁਲੇਖ ਚੰਦ ਹੈਰੋਇਨ ਸਮੇਤ ਗਿ੍ਫ਼ਤਾਰ ਮੁਲਜ਼ਮਾਂ ਨੂੰ ਥਾਣੇ ਲੈ ਕੇ ਆਉਂਦੇ ਹੋਏ | ਤਸਵੀਰ : ਅਮਰਜੀਤ ਸਿੰਘ <br/> 20-09-2019
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਸ-1 ਦੀ ਪੁਲਿਸ ਵਲੋਂ 2 ਨੌਜਵਾਨਾਂ ਨੂੰ 20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ, ਜਿਨ੍ਹਾਂ ਦੀ ਪਛਾਣ ਸੁਖਪ੍ਰੀਤ ਸਿੰਘ ਵਾਸੀ ਪਿੰਡ ਮਾਜਰੀ ਨਜੀਮ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਅਤੇ ਹਰਮਨਦੀਪ ਸਿੰਘ ਵਾਸੀ ਪਿੰਡ ਸੁਹਾਲੀ (ਖਰੜ) ਵਜੋਂ ਹੋਈ ਹੈ | ਇਸ ਸਬੰਧੀ ਥਾਣਾ ਫੇਜ਼-1 ਦੇ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਿਸ ਪਾਰਟੀ ਵਲੋਂ ਫੇਜ਼-1 ਦੇ ਪੁਰਾਣੇ ਬੈਰੀਅਰ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ | ਇਸੇ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ 2 ਨੌਜਵਾਨ ਨਸ਼ੇ ਸਮੇਤ ਇਸ ਰਸਤੇ ਰਾਹੀਂ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦਿਆਂ ਸਵਿਫਟ ਡਿਜ਼ਾਇਰ ਕਾਰ ਜਿਸ 'ਚ 2 ਨੌਜਵਾਨ ਸਵਾਰ ਸਨ, ਨੂੰ ਜਦੋਂ ਰੋਕਿਆ ਗਿਆ ਤਾਂ ਉਹ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਵਾਪਸ ਪਿੱਛੇ ਨੂੰ ਭੱਜਣ ਲੱਗੇ, ਪਰ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਦੋਵਾਂ ਨੌਜਵਾਨਾਂ ਿਖ਼ਲਾਫ਼ ਐਨ. ਡੀ. ਪੀ. ਐਸ. ਐਕਟ. ਦੇ ਤਹਿਤ ਮਾਮਲਾ ਦਰਜ ਕਰਕੇ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ |

ਪਿਛਲੀ ਖ਼ਬਰ ਅੱਜ ਬਿਜਲੀ ਸਪਲਾਈ ਰਹੇਗੀ ਪ੍ਰਵਾਵਿਤ ਅਗਲੀ ਖ਼ਬਰ ਭੈਣ ਦੀ ਸਹੇਲੀ ਨਾਲ ਜਬਰ-ਜਨਾਹ ਕਰਨ ਅਤੇ ਵੀਡੀਓ ਵਾਇਰਲ ਕਰਨ 'ਤੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।