05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ 7 ਪਿੰਡਾਂ ਨੂੰ 50 ਲੱਖ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਵੰਡੀਆਂ <br/>

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਜ਼ਿਲ੍ਹੇ ਦੇ 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੰਡਣ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਹਾਜ਼ਰ ਪੰਚਾਂ-ਸਰਪੰਚਾਂ ਨੂੰ ਸੰਬੋਧਨ ਕਰਦੇ ਹੋਏ | ਤਸਵੀਰ : ਦਵਿੰਦਰ ਸਿੰਘ <br/> 30-01-2020
ਐੱਸ. ਏ. ਐੱਸ. ਨਗਰ, 29 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਵਿਕਾਸ ਕੇਂਦਰਿਤ ਪਹਿਲਕਦਮੀਆਂ ਦਾ ਲਾਭ ਸਮਾਜ ਦੇ ਸਾਰੇ ਵਰਗਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਮਿਲੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੰਡਣ ਮੌਕੇ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਚਿੱਲਾ, ਬੜੀ, ਮੋਟੇ ਮਾਜਰਾ, ਦੈੜੀ, ਗੀਗੇਮਾਜਰਾ, ਢੇਲਪੁਰ ਅਤੇ ਗੁਡਾਣਾ ਪਿੰਡਾਂ ਨੂੰ ਵੱਖ-ਵੱਖ ਕੰਮਾਂ ਜਿਵੇਂ ਗਲੀਆਂ ਅਤੇ ਨਾਲੀਆਂ ਦੀ ਉਸਾਰੀ, ਗੀਗੇਮਾਜਰਾ ਵਿਖੇ ਧਰਮਸ਼ਾਲਾ, ਢੇਲਪੁਰ ਵਿਖੇ ਕਮਿਊਨਿਟੀ ਸੈਂਟਰ ਦੀ ਚਾਰਦਿਵਾਰੀ ਤੇ ਢੇਲਪੁਰ-ਗੁਡਾਣਾ ਸੜ੍ਹਕ ਤੱਕ ਨੂਰ ਮੁਹੰਮਦ ਹਾਊਸ ਗਲੀ ਦੀ ਉਸਾਰੀ ਲਈ 50 ਲੱਖ ਰੁਪਏ ਤੋਂ ਜ਼ਿਆਦਾ ਦੀਆਂ ਵਿੱਤੀ ਗ੍ਰਾਂਟਾਂ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਲਈ ਗ੍ਰਾਂਟਾ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਪੇਂਡੂ ਖੇਤਰ ਦਾ ਵਿਕਾਸ ਸਰਕਾਰ ਦੀ ਤਰਜੀਹ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਗ੍ਰਾਂਟਾਂ ਦੇ ਮਾਮਲੇ ਵਿਚ ਕਿਸੇ ਕਿਸਮ ਦੀ ਵਿੱਤੀ ਗੜਬੜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਦੈੜੀ ਪਿੰਡ ਦੀ ਗ੍ਰਾਮ ਪੰਚਾਇਤ ਨੂੰ 70 ਨੀਲੇ ਕਾਰਡ (ਰਾਸ਼ਨ ਕਾਰਡ) ਵੀ ਵੰਡੇ | ਜ਼ਿਕਰਯੋਗ ਹੈ ਕਿ ਮੁਹਾਲੀ ਹਲਕੇ ਵਿਚ ਕਰੀਬ 22,000-25,000 ਰਾਸ਼ਨ ਕਾਰਡ ਬਣਾਏ ਗਏ ਹਨ ਅਤੇ 1,06,473 ਹੈਲਥ ਕਾਰਡ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 5,812 ਵਿਅਕਤੀਆਂ ਨੂੰ 7,50,00,000 ਰੁਪਏ ਦੀ ਲਾਗਤ ਨਾਲ ਇਲਾਜ ਸੇਵਾਵਾਂ ਮੁਹਈਆ ਕਰਵਾਈਆਂ ਗਈਆਂ | ਲੇਬਰ ਸਕੀਮ ਤਹਿਤ ਲਗਭਗ 750 ਲਾਭਪਾਤਰੀਆਂ ਦੇ ਖਾਤਿਆਂ ਵਿਚ 1,08,00,000 ਰੁਪਏ ਦੀ ਰਾਸ਼ੀ ਜਮ੍ਹਾ ਕੀਤੀ ਗਈ | ਇਸਤੋਂ ਇਲਾਵਾ ਹੋਰ ਭਲਾਈ ਕੇਂਦਰਿਤ ਪਹਿਲਕਦਮੀਆਂ ਜਿਵੇਂ ਕਿ ਮਜ਼ਦੂਰਾਂ ਦੇ ਬੱਚਿਆਂ ਲਈ ਵਜ਼ੀਫੇ ਅਤੇ ਲੜਕੀਆਂ ਲਈ ਸ਼ਗਨ ਸਕੀਮ 'ਤੇ ਕੁੱਲ 80 ਲੱਖ ਰੁਪਏ ਖਰਚ ਕੀਤੇ ਗਏ | ਇਸ ਮੌਕੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੇਅਰਪਰਸਨ ਰਣਬੀਰ ਕੌਰ ਬੈਰੀ, ਮਨਜੀਤ ਸਿੰਘ, ਸਰਪੰਚ ਨਿਰਮਲ ਸਿੰਘ, ਸਰਪੰਚ ਮਨਫੂਲ ਸਿੰਘ, ਸਰਪੰਚ ਦਵਿੰਦਰ ਸਿੰਘ, ਸਰਪੰਚ ਛੱਜਾ ਸਿੰਘ, ਸਰਪੰਚ ਬਖਸ਼ੀਸ਼ ਸਿੰਘ, ਸਰਪੰਚ ਤਰਸੇਮ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਮੰਗਲ ਸਿੰਘ, ਸਰਪੰਚ ਗੁਰਿੰਦਰ ਕੌਰ, ਸਰਪੰਚ ਜੋਰਾ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੁਹਾਲੀ ਦੀ ਚੇਅਰਪਰਸਨ ਜਸਵਿੰਦਰ ਕੌਰ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਠੇਕੇਦਾਰ ਮੋਹਣ ਸਿੰਘ ਬਠਲਾਣਾ, ਗਿਆਨੀ ਗੁਰਮੇਲ ਸਿੰਘ ਮਨੌਲੀ, ਗੁਰਵਿੰਦਰ ਸਿੰਘ ਬੜੀ, ਸ਼ੇਰ ਸਿੰਘ ਦੈੜੀ, ਬਲਵੰਤ ਸਿੰਘ ਕਾਲਾ, ਗੁਰਚਰਨ ਸਿੰਘ, ਬਾਬਾ ਬਲਵਿੰਦਰ ਸਿੰਘ, ਸੁਖਵੀਰ ਸਿੰਘ, ਕਰਮਜੀਤ ਸਿੰਘ, ਡੀ. ਡੀ. ਪੀ. ਓ. ਡੀ. ਕੇ. ਸਾਲਦੀ, ਬੀ. ਡੀ. ਪੀ. ਓ. ਹਿਤੇਨ ਕਪਿਲਾ, ਸਰਪੰਚ ਨਰਿੰਦਰ ਕੌਰ ਤੇ ਸ਼ਮਸ਼ੇਰ ਸਿੰਘ ਪੰਚ, ਗਮਾਡਾ ਤੋਂ ਐੱਸ. ਈ. ਦਵਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਦੁੱਧ ਖਪਤਕਾਰ ਕੈਂਪ ਦੌਰਾਨ 42 ਚੋਂ 12 ਸੈਪਲਾਂ ਹੀ ਸਹੀ ਪਾਏ <br/> ਅਗਲੀ ਖ਼ਬਰ ਡੇਰਾਬੱਸੀ ਸਰਕਾਰੀ ਕਾਲਜ 'ਚ ਨਾਰੀ ਸੁਰੱਖਿਆ ਤੇ ਸਸ਼ਕਤੀਕਰਨ ਨਾਲ ਸਬੰਧਿਤ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।