05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਦੁੱਧ ਖਪਤਕਾਰ ਕੈਂਪ ਦੌਰਾਨ 42 ਚੋਂ 12 ਸੈਪਲਾਂ ਹੀ ਸਹੀ ਪਾਏ <br/>

ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਲਗਾਏ ਗਏ ਕੈਂਪ ਦੌਰਾਨ ਮਾਹਿਰ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ | ਤਸਵੀਰ: ਗੁਰਮੁੱਖ ਸਿੰਘ ਮਾਨ <br/> 30-01-2020
ਖਰੜ, 29 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਦੁਸਾਹਿਰਾ ਗਰਾਊਡ ਖਰੜ ਵਿਖੇ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸਮਾਜਸੇਵੀ ਆਗੂ ਦਵਿੰਦਰ ਸਿੰਘ ਵਲੋਂ ਕੀਤਾ ਗਿਆ | ਮੋਬਾਇਲ ਲੈਬਾਰਟਰੀ ਦੇ ਡੇਅਰੀ ਟੈਕਨੋਲਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਦੌਰਾਨ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਵੀ ਦਿੱਤੀ ਗਈ | ਕੈਂਪ ਵਿਚ 42 ਨਮੂਨੇ ਦੁੱਧ ਖਪਤਕਾਰਾਂ ਵਲੋਂ ਲਿਆਂਦੇ ਗਿਆ, ਜਿਨ੍ਹਾਂ ਵਿਚ 30 ਨਮੂਨੇ ਮਿਆਰਾਂ ਅਨੁਸਾਰ ਸਹੀ ਪਾਏ ਗਏ ਤੇ 12 ਨਮੂਨੇ ਵਿਚ ਪਾਣੀ ਦੀ ਮਿਲਾਵਟ ਪਾਈ ਗਈ, ਜਿਸਦੀ ਮਿਕਦਾਰ 12 ਤੋਂ 27 ਪ੍ਰਤੀਸ਼ਤ ਤੱਕ ਸੀ | ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਹੋਰ ਹਾਨੀਕਾਰਕ, ਬਾਹਰੀ ਪਦਾਰਥ ਨਹੀਂ ਪਾਏ ਗਏ | ਇਸ ਮੌਕੇ ਕਿਰਨ, ਅਮਨ, ਮੰਜੂ, ਮੋਨਿਟਕਾ, ਭੁਪਿੰਦਰ ਕੌਰ, ਚਰਨਜੀਤ ਕੌਰ, ਦੇਵੀ ਦਿਆਲ, ਦੀਪ ਸਿੰਘ, ਰਾਜਿੰਦਰ ਕੁਮਾਰ, ਹਰਦੇਵ ਸਿੰਘ, ਸੰਜੀਵ ਕੁਮਾਰ, ਗੁਰਦੀਪ ਸਿੰਘ ਸਮੇਤ ਹੋਰ ਕਲੋਨੀ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਦੀ ਅਗਵਾਈ 'ਚ ਜ਼ਿਲ੍ਹਾ ਯੂਥ ਕਾਂਗਰਸ ਮੁਹਾਲੀ ਦੀ ਮੀਟਿੰਗ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ 7 ਪਿੰਡਾਂ ਨੂੰ 50 ਲੱਖ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।