05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਦੀ ਅਗਵਾਈ 'ਚ ਜ਼ਿਲ੍ਹਾ ਯੂਥ ਕਾਂਗਰਸ ਮੁਹਾਲੀ ਦੀ ਮੀਟਿੰਗ <br/>

ਮੁਹਾਲੀ ਵਿਖੇ ਯੂਥ ਕਾਂਗਰਸ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ | ਤਸਵੀਰ : ਅਮਰਜੀਤ ਸਿੰਘ <br/> 30-01-2020
ਐੱਸ. ਏ. ਐੱਸ. ਨਗਰ, 29 ਜਨਵਰੀ (ਜਸਬੀਰ ਸਿੰਘ ਜੱਸੀ)-ਕੇਂਦਰ ਦੀ ਮੋਦੀ ਸਰਕਾਰ ਜੇਕਰ ਫਿਰਕੂ ਨਾਗਰਿਕਤਾ ਸੋਧ ਬਿੱਲ ਦੀ ਬਜਾਏ ਲੋਕ ਪੱਖੀ ਨੈਸ਼ਨਲ ਰੁਜ਼ਗਾਰ ਬਿੱਲ ਲੈ ਕੇ ਆਵੇ ਤਾਂ ਇੰਡੀਅਨ ਯੂਥ ਕਾਂਗਰਸ ਵਲੋਂ ਇਸ ਦਾ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ ਕਿਉਂਕਿ ਅੱਜ ਦੇਸ਼ ਨੂੰ ਫਿਰਕੂ ਪਾੜੇ ਦੀ ਨਹੀਂ ਸਗੋਂ ਵਿਕਾਸ ਅਤੇ ਰੁਜ਼ਗਾਰ ਦੇ ਮੌਕਿਆਂ ਦੀ ਜ਼ਿਆਦਾ ਜਰੂਰਤ ਹੈ, ਜਿਸਨੂੰ ਪੂਰਾ ਕਰਨ ਲਈ ਭਾਜਪਾ ਸਰਕਾਰ ਬੁਰ੍ਹੀ ਤਰ੍ਹਾਂ ਫੇਲ ਸਾਬਿਤ ਹੋਈ ਹੈ | ਇਹ ਵਿਚਾਰ ਅੱਜ ਜ਼ਿਲ੍ਹਾ ਯੂਥ ਕਾਂਗਰਸ ਮੁਹਾਲੀ ਦੀ ਮੀਟਿੰਗ ਦੌਰਾਨ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਪ੍ਰਗਟ ਕੀਤੇ | ਮੀਟਿੰਗ ਵਿਚ ਪੰਜਾਬ ਯੂਥ ਕਾਂਗਰਸ ਅਤੇ ਜ਼ਿਲ੍ਹਾ ਯੂਥ ਕਾਂਗਰਸ ਮੁਹਾਲੀ ਦੇ ਅਹੁਦੇਦਾਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਘੱਟਦੇ ਜਾ ਰਹੇ ਹਨ, ਜਿਸ ਵੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਿਲਕੁਲ ਵੀ ਧਿਆਨ ਨਹੀਂ ਦੇ ਰਹੇ ਉਲਟਾ ਐੱਨ. ਆਰ. ਸੀ. ਅਤੇ ਫਿਰਕਾਪ੍ਰਸਤ ਮੁੱਦਿਆਂ ਨੂੰ ਹਵਾ ਦੇ ਕੇ ਭਾਜਪਾ ਅਤੇ ਆਰ. ਐੱਸ. ਐੱਸ. ਪੂਰੇ ਦੇਸ ਦਾ ਮਾਹੌਲ ਖਰਾਬ ਕਰਨ 'ਤੇ ਲੱਗੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮਨ ਕੀ ਬਾਤ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਗੱਲ ਕਰਨ ਜਿਸ ਦਾ ਪੂਰੇ ਦੇਸ ਦੇ ਲੋਕ ਭਰਵਾਂ ਸਵਾਗਤ ਕਰਨਗੇ | ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਪੂਰੇ ਦੇਸ਼ ਅੰਦਰ ਬੇਰੁਜ਼ਗਾਰੀ ਦਾ ਆਲਮ ਸਿਖਰਾਂ ਨੂੰ ਛੂਹ ਰਿਹਾ ਹੈ, ਜਿਸ ਵੱਲ ਕੇਂਦਰ ਸਰਕਾਰ ਦਾ ਧਿਆਨ ਦਿਵਾਉਣ ਲਈ ਯੂਥ ਕਾਂਗਰਸ ਵਲੋਂ ਨੈਸ਼ਨਲ ਬੇਰੁਜ਼ਗਾਰ ਰਜਿਸਟਰ ਮੁਹਿੰਮ ਆਰੰਭੀ ਗਈ ਹੈ | ਉਨ੍ਹਾਂ ਇਸ ਨੈਸ਼ਨਲ ਬੇਰੁਜ਼ਗਾਰ ਰਜਿਸਟਰ ਲਈ ਫੋਨ ਨੰ: 8151994411 'ਤੇ ਮਿਸ ਕਾਲ ਕਰਕੇ ਨੌਜਵਾਨਾਂ ਨੂੰ ਰਜਿਸਟਰ ਹੋਣ ਲਈ ਸੱਦਾ ਦਿੱਤਾ | ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਜਸਵਿੰਦਰ ਜੱਸੀ, ਜਨਰਲ ਸਕੱਤਰ ਉਦੇਵੀਰ ਸਿੰਘ ਢਿੱਲੋਂ, ਜਨਰਲ ਸਕੱਤਰ ਅਮਿਤ ਬਾਵਾ, ਸਕੱਤਰ ਧਨਵੰਤ ਜਿੰਮੀ, ਸਕੱਤਰ ਮਨਵੀਰ ਧਾਲੀਵਾਲ, ਸਕੱਤਰ ਜਸਕਿਰਨ ਸਿੰਘ ਕਾਹਲੋਂ, ਸਕੱਤਰ ਰਵਿੰਦਰ ਸਿੰਘ ਰਵੀ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ | ਇਸ ਮੌਕੇ ਹੋਰਨਾਂ ਤੋਂ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਡੇਰਾਬਸੀ ਦੇ ਪ੍ਰਧਾਨ ਨਵਜੋਤ ਸਿੰਘ, ਹਲਕਾ ਮੁਹਾਲੀ ਦੇ ਪ੍ਰਧਾਨ ਰਜਤ, ਹਲਕਾ ਖਰੜ ਦੇ ਪ੍ਰਧਾਨ ਰਾਜਵੀਰ ਸਿੰਘ ਰਾਜੀ, ਲਾਡੀ ਚੱਕਲ, ਰਾਹੁਲ ਕਾਲੀਆ, ਦੀਪਕ ਵਰਮਾ, ਜਯੰਤ ਸ਼ਰਮਾ, ਚੰਨੀ ਇਕਬਾਲ ਅਤੇ ਯੂਥ ਕਾਂਗਰਸ ਦੇ ਹੋਰ ਅਹੁਦੇਦਾਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਸੀ. ਜੀ. ਸੀ. ਝੰਜੇੜੀ ਕੈਂਪਸ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/> ਅਗਲੀ ਖ਼ਬਰ ਦੁੱਧ ਖਪਤਕਾਰ ਕੈਂਪ ਦੌਰਾਨ 42 ਚੋਂ 12 ਸੈਪਲਾਂ ਹੀ ਸਹੀ ਪਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।