06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਫਿਲਮ 'ਸ਼ੂਟਰ' ਨੂੰ ਬੈਨ ਕਰਵਾਉਣ ਲਈ ਸ਼ਿਵ ਸੈਨਾ ਹਿੰਦ 60 ਸ਼ਹਿਰਾਂ 'ਚ ਪੁਲਿਸ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਦੇਵੇਗੀ ਮੰਗ ਪੱਤਰ: ਨਿਸ਼ਾਂਤ ਸ਼ਰਮਾ <br/>

ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | <br/> 30-01-2020
ਐੱਸ. ਏ. ਐੱਸ. ਨਗਰ, 29 ਜਨਵਰੀ (ਕੇ. ਐੱਸ. ਰਾਣਾ)-ਸ਼ਿਵ ਸੈਨਾ ਹਿੰਦ ਦੀ ਇਕ ਵਿਸ਼ੇਸ਼ ਮੀਟਿੰਗ ਮੁਹਾਲੀ ਵਿਚ ਆਯੋਜਿਤ ਕੀਤੀ ਗਈ | ਇਸ ਮੌਕੇ ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਗੈਂਗਸਟਰ ਸੁੱਖਾ ਕਾਹਲੋਂ 'ਤੇ ਬਣਾਈ ਜਾਣ ਵਾਲੀ ਫਿਲਮ ਸ਼ੂਟਰ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਫਿਲਮ ਨੂੰ ਬੈਨ ਕਰਵਾਉਣ ਲਈ ਪਾਰਟੀ ਵਲੋਂ ਉੱਤਰ ਭਾਰਤ ਦੇ 60 ਸ਼ਹਿਰਾਂ ਅਤੇ ਪੰਜਾਬ ਪ੍ਰਧਾਨ ਇਸ਼ਾਂਤ ਸ਼ਰਮਾ ਦੀ ਅਗਵਾਈ ਵਿਚ ਪੰਜਾਬ ਭਰ ਵਿਚ ਸ਼ਿਵ ਸੈਨਾ ਆਗੂਆਂ ਵਲੋਂ ਪੁਲਿਸ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਪੇ ਜਾਣਗੇ | ਉਨ੍ਹਾਂ ਕਿਹਾ ਕਿ ਸ਼ਾਰਪ ਸ਼ੂਟਰ ਦੇ ਨਾਮ ਨਾਲ ਪ੍ਰਸਿੱਧ ਗੈਂਗਸਟਰ ਸੁੱਖਾ ਕਾਹਲੋਂ 'ਤੇ ਬਣਾਈ ਜਾ ਰਹੀ ਫਿਲਮ ਨੂੰ ਕਿਸੇ ਵੀ ਕੀਮਤ 'ਤੇ ਸਿਨੇਮਾ ਘਰਾਂ ਵਿਚ ਲੱਗਣ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਫਿਲਮ ਬਣਾਉਣੀ ਹੀ ਹੈ ਤਾਂ ਕਿਸੇ ਅਜਿਹੇ ਵਿਅਕਤੀ ਦੇ ਜੀਵਨ 'ਤੇ ਬਣਾਈ ਜਾਣੀ ਚਾਹੀਦੀ ਹੈ ਜਿਸਨੇ ਭਾਰਤ ਲਈ ਪ੍ਰਸ਼ੰਸ਼ਕ ਕੰਮ ਕਰਕੇ ਦੇਸ਼ ਦਾ ਨਾਮ ਵਿਦੇਸ਼ਾਂ ਵਿਚ ਰੌਸ਼ਨ ਕੀਤਾ ਹੋਵੇ | ਉਨ੍ਹਾਂ ਕਿਹਾ ਕਿ ਸ਼ਰਮਨਾਕ ਅਤੇ ਘਿਣੌਣੀ ਹਰਕਤ ਇਹ ਹੈ ਕਿ ਗੈਂਗਸਟਰ ਸੁੱਖਾ ਕਾਹਲੋਂ ਨੇ ਜੀਵਨ ਭਰ ਨਿਰਦੋਸ਼ਾਂ ਦਾ ਲਹੂ ਬਹਾਇਆ ਹੈ ਅਤੇ ਲੋਕਾਂ ਨੂੰ ਹਥਿਆਰਾਂ ਦੀ ਨੋਕ 'ਤੇ ਲੁੱਟਿਆ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਵਿਚ ਕਿਸੇ ਵੀ ਸਿਨੇਮਾ ਘਰ ਵਿਚ ਸ਼ੂਟਰ ਫਿਲਮ ਰਿਲੀਜ਼ ਹੋਈ ਤਾਂ ਸ਼ਿਵ ਸੈਨਿਕ ਜਬਰਦਸਤ ਵਿਰੋਧ ਪ੍ਰਦਰਸ਼ਨ ਕਰਨਗੇ |

ਪਿਛਲੀ ਖ਼ਬਰ ਇਕੋ ਰਾਤ 'ਚ ਅੱਧੀ ਦਰਜਨ ਟਿਊਬਵੈੱਲਾਂ ਦੀਆਂ ਕੇਬਲਾਂ ਚੋਰੀ ਅਗਲੀ ਖ਼ਬਰ ਵੱਖ- ਵੱਖ ਹਾਦਸਿਆਂ 'ਚ ਚਾਇਨਾ ਡੋਰ ਦੀ ਲਪੇਟ ਵਿਚ ਆਉਣ ਨਾਲ ਕਰੀਬ ਇਕ ਦਰਜ਼ਨ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।