06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਮਾਗਮ 4 ਨੂੰ

ਅਜੀਤ ਡੈਸਕ 30-01-2020

ਐੱਸ. ਏ. ਐੱਸ. ਨਗਰ, 29 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 4 ਫਰਵਰੀ ਨੂੰ ਦਸਵੀਂ ਦਾ ਸ਼ੁੱਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ | ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਇਸ ਉਪਰੰਤ ਭਾਈ ਬਲਜਿੰਦਰ ਸਿੰਘ ਦਾ ਇੰਟਰਨੈਸ਼ਨਲ ਪੰਥਕ ਢਾਡੀ ਜਥਾ, ਭਾਈ ਸਤਨਾਮ ਸਿੰਘ ਜੀ ਇੰਟਰਨੈਸ਼ਨਲ ਦਾ ਪੰਥਕ ਢਾਡੀ ਜਥਾ, ਭਾਈ ਕਰਨੈਲ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ, ਸ਼ੋ੍ਰਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ ਜੀ ਦਮਦਮੀ ਟਕਸਾਲ, ਭਾਈ ਓਾਕਾਰ ਸਿੰਘ ਜੀ, ਮੀਰੀ ਪੀਰੀ ਪੰਥਕ ਢਾਡੀ ਜਥਾ, ਬੀਬੀ ਇੰਦਰਜੀਤ ਕੌਰ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ | ਇਸ ਦਿਨ ਵਿਸ਼ਾਲ ਅੰਮਿ੍ਤ ਸੰਚਾਰ ਦਾ ਆਯੋਜਨ ਸਵੇਰੇ 10:00 ਵਜੇ ਕੀਤਾ ਜਾਵੇਗਾ |


ਪਿਛਲੀ ਖ਼ਬਰ ਪੀ.ਜੀ.ਆਈ. ਵਿਖੇ 13ਵਾਂ ਖੇਤਰੀ ਬ੍ਰੇਨ-ਬੀ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਪਿੰਡ ਭਾਗੂਮਾਜਰਾ ਦੇ ਟੋਭੇ ਦੀ ਸਫ਼ਾਈ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇਗਾ : ਕੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।