07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਫਰਵਰੀ ਤੇ ਮਾਰਚ ਮਹੀਨੇ ਲਈ ਵਿਭਾਗ ਵਲੋਂ ਅਸਰਦਾਰ ਏਜੰਡੇ ਦੀ ਤਿਆਰੀ <br/>

ਉਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ, ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰਾਂ 'ਪੜ੍ਹੋ ਪੰਜਾਬ ਪੜ੍ਹਾਓ' ਪੰਜਾਬ ਦੀ ਮੀਟਿੰਗ-ਕਮ-ਵਰਕਸ਼ਾਪ ਦਾ ਦਿ੍ਸ਼ | ਤਸਵੀਰ : ਦਵਿੰਦਰ ਸਿੰਘ <br/> 30-01-2020
ਐੱਸ. ਏ. ਐੱਸ. ਨਗਰ, 29 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀ ਅਗਵਾਈ ਵਿਚ ਮੁੱਖ ਦਫ਼ਤਰ ਵਿਖੇ ਸਮੂਹ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ, ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰਾਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਇਕ ਰੋਜ਼ਾ ਮਹੀਨਾਵਾਰ ਮੀਟਿੰਗ-ਕਮ-ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਮੀਟਿੰਗ ਵਿਚ ਪਹੁੰਚੇ ਸਿੱਖਿਆ ਅਫ਼ਸਰਾਂ ਅਤੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਕੋਆਰਡੀਨੇਟਰਾਂ ਨੂੰ ਸੰਬੋਧਨ ਕਰਦਿਆਂ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਕਿਹਾ ਕਿ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉਨ੍ਹਾਂ ਦੀ ਟੀਮ ਸ਼ਤ-ਪ੍ਰਤੀਸ਼ਤ ਨਤੀਜਿਆਂ ਦੀ ਪ੍ਰਾਪਤੀ ਲਈ ਸਿੱਖਿਆ ਵਿਭਾਗ ਵਲੋਂ ਉਲੀਕੀ ਗਈ ਯੋਜਨਾਬੰਦੀ ਤੇ ਕਾਰਜ ਕਰਨ ਤਾਂ ਜੋ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦਾ ਪੱਧਰ ਉਚੇਰਾ ਹੋ ਸਕੇ | ਇਸੇ ਦੌਰਾਨ ਡਾ: ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨੇ ਦੱਸਿਆ ਕਿ ਮੀਟਿੰਗ-ਕਮ-ਵਰਕਸ਼ਾਪ ਦਾ ਉਦੇਸ਼ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ 5ਵੀਂ ਜਮਾਤ ਤੱਕ ਮਿਸ਼ਨ ਸ਼ਤ-ਪ੍ਰਤੀਸ਼ਤ ਅਤੇ ਦਾਖ਼ਲੇ ਨੂੰ ਵਧਾਉਣ ਲਈ ਵਿਚਾਰ ਚਰਚਾ ਕਰਨਾ ਸੀ | ਇਸ ਮੌਕੇ ਗੁਰਤੇਜ ਸਿੰਘ, ਕੁਲਵਿੰਦਰ ਸਿੰਘ, ਹਰਜੀਤ ਕੌਰ, ਨੀਲਮ ਕੁਮਾਰੀ, ਗੁਰਿੰਦਰ ਕੌਰ ਅਤੇ ਪ੍ਰਤਿਭਾ ਬੇਦੀ ਆਦਿ ਸਟੇਟ ਰਿਸੋਰਸ ਮੈਂਬਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੇ ਮੀਟਿੰਗ-ਕਮ-ਵਰਕਸ਼ਾਪ ਵਿੱਚ ਬਤੌਰ ਰਿਸੋਰਸ ਪਰਸਨ ਡਿਊਟੀ ਨਿਭਾਈ |

ਪਿਛਲੀ ਖ਼ਬਰ ਸੈਕਟਰ-78 ਦੇ ਸਪੋਰਟਸ ਕੰਪਲੈਕਸ ਵਿਖੇ 2 ਰੋਜ਼ਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ <br/> ਅਗਲੀ ਖ਼ਬਰ ਸ਼ਿਵ ਮੰਦਰ ਖਿਜਰਾਬਾਦ ਵਿਖੇ ਸਾਲਾਨਾ ਸੰਤ ਸੰਮੇਲਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।