07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮਹਿਮਾਨਾਂ ਅਤੇ ਸਕੂਲ ਪ੍ਰਬੰਧਕ | ਤਸਵੀਰ : ਦਵਿੰਦਰ ਸਿੰਘ <br/> 30-01-2020
ਐੱਸ. ਏ. ਐੱਸ. ਨਗਰ, 29 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਪੀ. ਐਸ. ਸਾਹਨੀ ਮੁੱਖ ਮਹਿਮਾਨ ਵਜੋਂ ਪਹੁੰਚ,ੇ ਜਿਨ•੍ਹਾਂ ਦੀ ਵਿੱਤੀ ਸਹਾਇਤਾ ਸਦਕਾ ਸਕੂਲ ਦੀ ਕੰਪਿਊਟਰ ਲੈਬ ਵਿਚ 16 ਨਵੇਂ ਕੰਪਿਊਟਰ ਲਗਾਏ ਗਏ ਹਨ | ਇਸ ਤੋਂ ਇਲਾਵਾ ਕੌਾਸਲਰ ਕੁਲਜੀਤ ਸਿੰਘ ਬੇਦੀ, ਮਿਹਰ ਕੌਰ, ਚੇਤਨ ਸਿੰਘ ਗਿੱਲ ਅਤੇ ਹੋਰ ਕਮੇਟੀ ਮੈਂਬਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਅਤੇ ਸਕੂਲ ਪਿ੍ੰਸੀਪਲ ਰਮਨਦੀਪ ਕੌਰ ਸੰਧੂ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਇਸੇ ਦੌਰਾਨ ਸਕੂਲ ਪਿ੍ੰਸੀਪਲ ਨੇ ਸਾਲਾਨਾ ਰਿਪੋਰਟ ਪੜ੍ਹੀ ਅਤੇ ਸਕੂਲ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਸੈਸ਼ਨ 2018-19 ਦੌਰਾਨ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ 100 ਫ਼ੀਸਦੀ ਰਿਹਾ | ਪ੍ਰੋਗਰਾਮ ਦੇ ਅੰਤ ਵਿਚ ਸੈਸ਼ਨ 2018-19 ਵਿਚ ਆਪਣੀ ਸ਼੍ਰੇਣੀ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਖੇਡ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਾਸਲਾ ਅਫਜਾਈ ਕੀਤੀ ਗਈ | ਅੰਤ ਵਿਚ ਸਕੂਲ ਦੇ ਕਨਵੀਨਰ ਡਾ: ਜਗਜੀਤ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ | ਪ੍ਰੋਗਰਾਮ ਤੋਂ ਬਾਅਦ ਗੁਰਦੁਆਰਾ ਸਾਚਾ ਧਨ ਸਾਹਿਬ ਵਲੋਂ ਬੱਚਿਆਂ ਅਤੇ ਬਾਕੀ ਸੰਗਤ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ |

ਪਿਛਲੀ ਖ਼ਬਰ ਸੀਵਰੇਜ ਦੇ ਪਾਣੀ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ <br/> ਅਗਲੀ ਖ਼ਬਰ ਸੈਕਟਰ-78 ਦੇ ਸਪੋਰਟਸ ਕੰਪਲੈਕਸ ਵਿਖੇ 2 ਰੋਜ਼ਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।