07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਸੀਵਰੇਜ ਦੇ ਪਾਣੀ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ <br/>

ਨਗਰ ਕੌਾਸਲ ਦੇ ਅਧਿਕਾਰੀਆਂ ਤੇ ਤਹਿਸੀਲਦਾਰ ਨਾਲ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਕਿਸਾਨ ਅਮਰੀਕ ਸਿੰਘ ਅਤੇ ਹੋਰ | ਤਸਵੀਰ : ਜੰਡਪੁਰੀ <br/> 30-01-2020
ਖਰੜ, 29 ਜਨਵਰੀ (ਜੰਡਪੁਰੀ)-ਅੱਜ ਪਿੰਡ ਰੰਗੀਆਂ, ਪੋਪਨਾ, ਮਜਾਤੜੀ, ਨਿਆਮੀਆਂ ਅਤੇ ਧੜਾਕ ਦੀ ਕਿਸਾਨਾਂ ਦੀ ਨਗਰ ਕੌਾਸਲ ਦੇ ਅਫ਼ਸਰਾਂ, ਤਹਿਸੀਲਦਾਰ ਅਤੇ ਹੋਰਨਾਂ ਕੌਾਸਲ ਅਧਿਕਾਰੀਆਂ ਨਾਲ ਖਰੜ ਸ਼ਹਿਰ ਦੇ ਸੀਵਰੇਜ਼ ਦੇ ਪਾਣੀ ਦੇ ਨਿਕਾਸ ਦੇ ਮਾਮਲੇ ਨੂੰ ਲੈ ਕੇ ਇਕ ਮੀਟਿੰਗ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਨੇ ਦੱਸਿਆ ਕਿ ਇਹ ਪਾਣੀ ਕਿਸਾਨਾਂ ਦੀ ਨਿੱਜੀ ਜ਼ਮੀਨਾਂ ਵਿਚੋਂ ਆਰਜ਼ੀ ਤੌਰ 'ਤੇ ਕੱਢਿਆ ਜਾਣਾ ਹੈ ਅਤੇ ਇਸ ਸਬੰਧੀ ਹਾੜ•ੀ ਦੀ ਫ਼ਸਲ ਦਾ ਜੋ ਨੁਕਸਾਨ ਹੋਵੇਗਾ ਅਤੇ ਇਸ ਕਾਰਨ ਜੋ ਜ਼ਮੀਨ ਬਿਜਾਈ ਰਹਿ ਗਈ ਹੈ, ਉਸ ਦਾ ਮੁਆਵਜ਼ਾ ਤਹਿਸੀਲਦਾਰ ਵਲੋਂ ਕੌਾਸਲ ਕਮੇਟੀ ਖਰੜ ਤੋਂ ਦਿਵਾਇਆ ਜਾਵੇਗਾ ਤਾਂ ਕਿ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ | ਇਸ ਮੌਕੇ ਨਗਰ ਕੌਾਸਲ ਖਰੜ ਵਲੋਂ ਲਿਖਤੀ ਤੌਰ 'ਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਗੰਦੇ ਪਾਣੀ ਨਿਕਾਸੀ ਦਾ ਅਗਲੀ ਫ਼ਸਲ ਤੱਕ ਢੁਕਵਾਂ ਹੱਲ ਕੱਢ ਲਿਆ ਜਾਵੇਗਾ ਅਤੇ ਗੰਦੇ ਪਾਣੀ ਦੀ ਆਰਜ਼ੀ ਨਿਕਾਸੀ ਨਾਲ ਉਕਤ ਪਿੰਡਾਂ ਦੀਆਂ ਫ਼ਸਲਾਂ ਦੇ ਹੋਣ ਵਾਲੇ ਨੁਕਸਾਨ ਸਬੰਧੀ ਜੋ ਰੈਵੀਨਿਊ ਵਿਭਾਗ ਵਲੋਂ ਮੌਕੇ ਦੀ ਸਥਿਤੀ ਮੁਤਾਬਿਕ ਰਿਪੋਰਟ ਦਿੱਤੀ ਜਾਵੇਗੀ, ਉਸ ਅਨੁਸਾਰ ਨਗਰ ਕੌਾਸਲ ਖਰੜ ਦੀ ਮੀਟਿੰਗ ਵਿਚ ਪ੍ਰਵਾਨਗੀ ਲੈਣ ਤੋਂ ਬਾਅਦ ਸਬੰਧਿਤ ਕਿਸਾਨਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਆਵਜ਼ਾ ਦੇ ਦਿੱਤਾ ਜਾਵੇਗਾ | ਇਸ ਮੌਕੇ ਅਮਰੀਕ ਸਿੰਘ, ਹਰਜੀਤ ਸਿੰਘ, ਪ੍ਰਦੀਪ ਸਿੰਘ, ਪਵਿੱਤਰ ਸਿੰਘ ਤੋਂ ਇਲਾਵਾ ਸੁਰਜੀਤ ਸਿੰਘ, ਮਨਜੀਤ ਸਿੰਘ, ਬਹਾਦਰ ਸਿੰਘ, ਜਾਗਰ ਸਿੰਘ, ਨਛੱਤਰ ਸਿੰਘ, ਅਵਤਾਰ ਸਿੰਘ, ਪਰਮਲ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਸਾਹਿਤਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।