17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਦੇਸ਼ 'ਚ ਕੋਰੋਨਾ ਦੇ 3395 ਸਰਗਰਮ ਮਾਮਲੇ

ਅਜੀਤ ਡੈਸਕ 01-06-2025
ਨਵੀਂ ਦਿੱਲੀ, 31 ਮਈ (ਉਪਮਾ ਡਾਗਾ ਪਾਰਥ)- ਭਾਰਤ 'ਚ ਇਕ ਵਾਰ ਫਿਰ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਵੇਖਣ ਨੂੰ ਮਿਲ ਰਿਹਾ ਹੈ | ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਿਕ ਦੇਸ਼ 'ਚ ਕੋਵਿਡ 19 ਦੇ ਸਰਗਰਮ ਮਾਮਲਿਆਂ ਦੀ ਗਿਣਤੀ 3395 ਤੱਕ ਪਹੁੰਚ ਗਈ ਹੈ, ਜਿਸ 'ਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਸਭ ਤੋਂ ਵੱਧ ਪ੍ਰਭਾਵਿਤ ਹੈ, ਹਾਲਾਂਕਿ ਸਿਹਤ ਮੰਤਰਾਲੇ ਨੇ ਜ਼ਿਆਦਾਤਰ ਮਾਮਲੇ ਹਲਕੇ ਦੱਸਦਿਆਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ | ਹਾਸਿਲ ਜਾਣਕਾਰੀ ਮੁਤਾਬਿਕ ਸਨਿਚਰਵਾਰ ਨੂੰ ਦਿੱਲੀ 'ਚ ਇਕ 60 ਸਾਲਾ ਕੋਵਿਡ ਦੀ ਸ਼ਿਕਾਰ ਔਰਤ ਦੀ ਮੌਤ ਹੋ ਗਈ | ਹਾਲਾਂਕਿ ਔਰਤ ਨੂੰ ਅੰਤੜੀਆਂ ਦੀ ਸਮੱਸਿਆ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ | ਪਰ ਜਦੋਂ ਉਸ ਦੀ ਜਾਂਚ ਕੀਤੀ ਗਈ ਤਦ ਪਤਾ ਲਗਾ ਕਿ ਉਸ ਨੂੰ ਕੋਵਿਡ ਵੀ ਹੈ | ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਲੋਕਾਂ ਨੂੰ ਹੌਸਲਾ ਬਣਾਏ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਦੀ ਸਰਕਾਰ ਅਤੇ ਹਸਪਤਾਲ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ |

ਪਿਛਲੀ ਖ਼ਬਰ ਸੀ.ਡੀ.ਐਸ. ਚੌਹਾਨ ਨੇ 'ਆਪ੍ਰੇਸ਼ਨ ਸੰਧੂਰ' ਦੌਰਾਨ ਜਹਾਜ਼ਾਂ ਦੇ ਨੁਕਸਾਨ ਨੂੰ ਕੀਤਾ ਸਵੀਕਾਰ <br/> ਅਗਲੀ ਖ਼ਬਰ ਬੀ.ਐਲ.ਏ. ਨੇ ਬਲੋਚਿਸਤਾਨ ਦੇ ਸੁਰਾਬ ਸ਼ਹਿਰ 'ਤੇ ਕੀਤਾ ਕਬਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।