26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਵਿਧਾਨਿਕ ਰਵਾਇਤਾਂ ਦੀ ਉਲੰਘਣਾ ਕਰ ਰਹੀ ਸਰਕਾਰ-ਬਾਜਵਾ <br/>

ਅਜੀਤ ਡੈਸਕ 15-07-2025
ਚੰਡੀਗੜ੍ਹ, 14 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖ਼ਿਲਾਫ਼ ਪੇਸ਼ ਕੀਤੇ ਬਿੱਲ ਬਾਰੇ ਸਦਨ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ 'ਚ ਵੀ ਸੂਬਾ ਸਰਕਾਰ ਗੰਭੀਰ ਨਹੀਂ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ਪ੍ਰਤੀ ਲਾਪ੍ਰਵਾਹੀ ਅਤੇ ਗੈਰ-ਲੋਕਤੰਤਰੀ ਪਹੁੰਚ ਰੱਖ ਰਹੀ ਹੈ ਜੋ ਬੇਹੱਦ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਬਿੱਲ ਦੀ ਖਰੜਾ ਕਾਪੀ ਵਿਧਾਨ ਸਭਾ 'ਚ ਨਿਰਧਾਰਿਤ ਵਿਚਾਰ ਵਟਾਂਦਰੇ ਤੋਂ ਕੁਝ ਮਿੰਟ ਪਹਿਲਾਂ ਵਿਰੋਧੀ ਪਾਰਟੀਆਂ ਨੂੰ ਸੌਂਪੀ | ਇਸ ਤਰ੍ਹਾਂ ਗੰਭੀਰ ਵਿਧਾਨਿਕ ਕੰਮ-ਕਾਜ ਨਹੀਂ ਕੀਤਾ ਜਾਂਦਾ | ਵਿਰੋਧੀ ਪਾਰਟੀਆਂ ਨੂੰ ਆਮ ਤੌਰ 'ਤੇ ਕਿਸੇ ਬਿੱਲ ਨੂੰ ਚਰਚਾ ਲਈ ਸਦਨ 'ਚ ਲਿਆਉਣ ਤੋਂ ਪਹਿਲਾਂ ਉਸ ਦਾ ਅਧਿਐਨ ਕਰਨ ਅਤੇ ਸਮਝਣ ਲਈ ਘੱਟੋ-ਘੱਟ 48 ਘੰਟੇ ਦਿੱਤੇ ਜਾਂਦੇ ਹਨ | ਉਨ੍ਹਾਂ ਮੁੱਖ ਮੰਤਰੀ 'ਤੇ ਲੋਕਤੰਤਰੀ ਪ੍ਰਕਿਰਿਆਵਾਂ ਦੀ ਉਲੰਘਣਾ ਕਰਨ ਅਤੇ ਵਿਧਾਨਿਕ ਨਿਯਮਾਂ ਦੀ ਪੂਰੀ ਤਰ੍ਹਾਂ ਅਣਦੇਖੀ ਕਰਨ ਦਾ ਦੋਸ਼ ਲਗਾਇਆ | ਬਾਜਵਾ ਨੇ ਕਿਹਾ ਕਿ ਬੇਅਦਬੀ ਵਿਰੁੱਧ ਕਾਂਗਰਸ ਪਾਰਟੀ ਦਾ ਦਿ੍ੜ੍ਹ ਸਟੈਂਡ ਹੈ ਪਰ ਇਸ ਸੰਬੰਧ 'ਚ ਕੋਈ ਵੀ ਕਾਨੂੰਨ ਪੂਰੀ ਤਰ੍ਹਾਂ ਸੁਹਿਰਦ ਅਤੇ ਕਾਨੂੰਨੀ ਜਾਂਚ ਦੇ ਅਧੀਨ ਹੋਣਾ ਚਾਹੀਦਾ ਹੈ |

ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਤੇ ਪਟਨਾ ਸਾਹਿਬ ਵਿਚਕਾਰ ਵਿਵਾਦ ਖ਼ਤਮ <br/> ਅਗਲੀ ਖ਼ਬਰ ਬਿੱਲੀ ਚਾਓ ਤੇ ਬੜੈਚ 'ਚ ਪੰਚਾਇਤ ਸੈਕਟਰੀ ਵਲੋਂ ਅੜਿੱਕਾ ਪਾਉਣ ਕਾਰਨ ਵਿਕਾਸ ਦੇ ਕੰਮ ਰੁਕੇ- ਐਡ. ਕੋਹਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।