26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਾਕਾ ਕਰਨ ਦੀ ਧਮਕੀ

ਅਜੀਤ ਡੈਸਕ 15-07-2025
ਅੰਮਿ੍ਤਸਰ, 14 ਜੁਲਾਈ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਸ਼ੋ੍ਰਮਣੀ ਕਮੇਟੀ ਨੂੰ ਅੱਜ ਸਵੇਰੇ ਇਕ ਈਮੇਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾਂ ਆਸ-ਪਾਸ ਦੇ ਖੇਤਰ ਵਿਚ ਬਾਅਦ ਦੁਪਹਿਰ ਆਰ. ਡੀ. ਐਕਸ. ਰਾਹੀਂ ਬੰਬ ਧਮਾਕਾ ਕੀਤੇ ਜਾਣ ਦੀ ਮਿਲੀ ਧਮਕੀਨੁਮਾ ਸੂਚਨਾ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ | ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਦੱਖਣ ਭਾਰਤ ਤੋਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਸ਼ੋ੍ਰਮਣੀ ਕਮੇਟੀ ਨੂੰ ਈਮੇਲ ਭੇਜ ਕੇ ਉਕਤ ਧਮਕੀਨੁਮਾ ਇਤਲਾਹ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਹੋ ਸਕਦਾ ਹੈ ਇਹ ਅਫ਼ਵਾਹ ਹੋਵੇ, ਪਰ ਸ਼ੋ੍ਰਮਣੀ ਕਮੇਟੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ | ਜਾਣਕਾਰ ਸੂਤਰਾਂ ਅਨੁਸਾਰ ਇਹ ਧਮਕੀਨੁਮਾ ਸੂਚਨਾ ਕੇਰਲ ਤੋਂ ਇਕ ਸਾਬਕਾ ਮੁੱਖ ਮੰਤਰੀ ਪਿਨਾਰਾਇ ਵਿਜੇਯਨ ਦੀ ਈਮੇਲ ਤੋਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਭੇਜੀ ਗਈ ਸੀ ਤੇ ਬਾਅਦ ਦੁਪਹਿਰ ਹੋਣ ਵਾਲੇ ਕਿਸੇ ਸੰਭਾਵੀ ਧਮਾਕੇ ਲਈ ਦੱਖਣ ਦੀ ਇਕ ਰਾਜਸੀ ਪਾਰਟੀ ਨੂੰ ਦੋਸ਼ੀ ਠਹਿਰਾਉਂਦਿਆਂ ਉਥੇ ਅੰਨਾ ਯੂਨੀਵਰਸਿਟੀ ਵਿਚ ਚੱਲ ਰਹੀ ਵਿਦਿਆਰਥੀਆਂ ਦੀ ਕਿਸੇ ਹੜਤਾਲ ਦਾ ਵੀ ਜ਼ਿਕਰ ਕੀਤਾ ਗਿਆ ਹੈ | ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਈਮੇਲ ਧਮਕੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵਲੋਂ ੳਨ੍ਹਾਂ ਨੂੰ ਦਿੱਤੀ ਗਈ ਸ਼ਿਕਾਇਤ ਬਾਅਦ ਐੱਫ.ਆਈ.ਆਰ. ਦਰਜ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦੀ ਇਹ ਕੇਸ ਹੱਲ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਬਜ਼ੁਰਗ ਦੌੜਾਕ ਫੌਜਾ ਸਿੰਘ ਦਾ ਸੜਕ ਹਾਦਸੇ 'ਚ ਦਿਹਾਂਤ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਪੰਜਾਬ ਦੇ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਨਿਯੁਕਤੀ ਰੱਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।