26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਗੁਰੂਗ੍ਰਾਮ 'ਚ ਅਣਪਛਾਤੇ ਹਮਲਾਵਰਾਂ ਵਲੋਂ ਹਰਿਆਣਵੀ ਗਾਇਕ 'ਤੇ ਗੋਲੀਬਾਰੀ

ਅਜੀਤ ਡੈਸਕ 15-07-2025
ਗੁਰੂਗ੍ਰਾਮ, 14 ਜੁਲਾਈ (ਪੀ.ਟੀ.ਆਈ.)-ਪੁਲਿਸ ਨੇ ਕਿਹਾ ਹੈ ਕਿ ਸੋਮਵਾਰ ਰਾਤ ਗੁਰੂਗ੍ਰਾਮ ਦੇ ਸੈਕਟਰ 71 ਇਲਾਕੇ 'ਚ ਅਣਪਛਾਤੇ ਹਮਲਾਵਰਾਂ ਨੇ ਇਕ ਹਰਿਆਣਵੀ ਗਾਇਕ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਉਹ ਵਾਲ-ਵਾਲ ਬਚ ਗਿਆ | ਇਸ ਸਬੰਧੀ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਦੱਖਣੀ ਪੈਰੀਫਿਰਲ ਰੋਡ (ਐਸ.ਪੀ.ਆਰ.) 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਤੇ ਉਹ ਮੌਕੇ 'ਤੇ ਪਹੁੰਚੇ | ਪੁਲਿਸ ਨੇ ਗਾਇਕ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ | ਹਾਲਾਂਕਿ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਇਹ ਰਾਹੁਲ ਫਾਜ਼ਿਲਪੁਰੀਆ ਹੈ, ਜੋ ਗੁਰੂਗ੍ਰਾਮ ਲੋਕ ਸਭਾ ਸੀਟ ਤੋਂ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਦਾ ਸਾਬਕਾ ਉਮੀਦਵਾਰ ਵੀ ਹੈ | ਸੂਤਰਾਂ ਨੇ ਦੱਸਿਆ ਕਿ ਫਾਜ਼ਿਲਪੁਰੀਆ ਨੂੰ ਹਰਿਆਣਾ ਪੁਲਿਸ ਦੀ ਸੁਰੱਖਿਆ ਦਿੱਤੀ ਗਈ ਸੀ, ਜੋ ਕਿ ਕੁਝ ਦਿਨ ਪਹਿਲਾਂ ਵਾਪਸ ਲੈ ਲਈ ਗਈ ਸੀ |

ਪਿਛਲੀ ਖ਼ਬਰ ਪ੍ਰੋ. ਆਸਿਮ ਕੁਮਾਰ ਘੋਸ਼ ਹਰਿਆਣਾ ਦੇ ਨਵੇਂ ਰਾਜਪਾਲ <br/> ਅਗਲੀ ਖ਼ਬਰ ਮਹਿੰਗਾਈ ਦਾ ਮੁੱਦਾ ਵੀ ..

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।