ਨਵੀਂ ਦਿੱਲੀ, 14 ਜੁਲਾਈ (ਉਪਮਾ ਡਾਗਾ ਪਾਰਥ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੋ ਰਾਜਾਂ ਅਤੇ ਇਕ ਕੇਂਦਰੀ ਸ਼ਾਸਿਤ ਪ੍ਰਦੇਸ਼ 'ਚ ਨਵੇਂ ਰਾਜਪਾਲਾਂ ਦੀ ਨਿਯੁਕਤੀ ਕਰ ਦਿੱਤੀ ਹੈ | ਸਾਬਕਾ ਸ਼ਹਿਰੀ ਹਵਾਬਾਜ਼ੀ ਮੰਤਰੀ ਪੁਸਾਪਤੀ ਅਸ਼ੋਕ ਗਜਪਤੀ ਰਾਜੂ ਨੂੰ ਸੋਮਵਾਰ ਨੂੰ ਗੋਆ ਦਾ ਰਾਜਪਾਲ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪ੍ਰੋ. ਆਸਿਮ ਕੁਮਾਰ ਘੋਸ਼ ਹਰਿਆਣਾ ਦੇ ਨਵੇਂ ਰਾਜਪਾਲ ਹੋਣਗੇ | ਰਾਸ਼ਟਰਪਤੀ ਭਵਨ ਵਲੋਂ ਜਾਰੀ ਰਿਲੀਜ਼ 'ਚ ਕਿਹਾ ਗਿਆ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੇਂਦਰੀ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਉਪ ਰਾਜਪਾਲ ਬਿ੍ਗੇਡੀਅਰ (ਸੇਵਾਮੁਕਤ) ਬੀ.ਡੀ. ਮਿਸ਼ਰਾ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ |