26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਮੰਤਰੀ ਮੰਡਲ ਵਲੋਂ 'ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025' ਨੂੰ ਮਨਜ਼ੂਰੀ

ਅਜੀਤ ਡੈਸਕ 15-07-2025

ਚੰਡੀਗੜ੍ਹ, 14 ਜੁਲਾਈ (ਵਿਕਰਮਜੀਤ ਸਿੰਘ ਮਾਨ)-ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲੇ 'ਚ ਵਿਧਾਨ ਸਭਾ 'ਚ ਬਿੱਲ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਨੇ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ 'ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025' ਨੂੰ ਮਨਜ਼ੂਰੀ ਦਿੱਤੀ। ਮੁੱਖ ਮੰਤਰੀ ਦੇ ਨਿਵਾਸ 'ਤੇ ਹੋਈ ਮੀਟਿੰਗ ਦੇ ਬਾਅਦ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਬਿੱਲ ਨੂੰ ਬੜੀ ਮਿਹਨਤ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਇਹ ਬਿੱਲ ਮਾਹਿਰਾਂ ਦੀ ਰਾਇ ਲੈਣ ਤੋਂ ਬਾਅਦ ਤਿਆਰ ਕੀਤਾ ਗਿਆ ਹੈ, ਜਿਸ 'ਚ ਬੇਅਦਬੀ ਦੇ ਮਾਮਲੇ ਦੀ ਜਾਂਚ ਡੀ.ਐਸ.ਪੀ. ਪੱਧਰ ਦਾ ਅਧਿਕਾਰੀ ਕਰੇਗਾ। ਨਵੇਂ ਕਾਨੂੰਨ ਤਹਿਤ ਨਾ ਹੀ ਇਸ ਮਾਮਲੇ 'ਚ ਸਮਝੌਤਾ ਹੋ ਸਕੇਗਾ ਤੇ ਨਾ ਹੀ ਜ਼ਮਾਨਤ ਮਿਲੇਗੀ। ਇਸ ਤਜਵੀਜ਼ ਕਾਨੂੰਨ ਤਹਿਤ ਬੇਅਦਬੀ ਦਾ ਦੋਸ਼ੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਅਪਰਾਧ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਵੀ ਤਿੰਨ ਤੋਂ ਪੰਜ ਸਾਲ ਦੀ ਕੈਦ ਤੱਕ ਦੀ ਸਜ਼ਾ ਸਾਹਮਣਾ ਦਾ ਕਰਨਾ ਪੈ ਸਕਦਾ ਹੈ, ਜਦਕਿ ਅਪਰਾਧ ਲਈ ਉਕਸਾਉਣ ਵਾਲਿਆਂ ਨੂੰ ਅਪਰਾਧ ਦੇ ਮੁਤਾਬਿਕ ਸਜ਼ਾ ਮਿਲੇਗੀ। ਇਸ 'ਚ ਘੱਟੋ-ਘੱਟ 5 ਲੱਖ ਅਤੇ ਵੱਧ ਤੋਂ ਵੱਧ 10 ਲੱਖ ਰੁਪਏ ਜੁਰਮਾਨੇ ਦੀ ਵੀ ਤਜਵੀਜ਼ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਵਲੋਂ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025 ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਰੱਸ਼ਰ ਯੂਨਿਟ, ਮਾਲ ਵਿਕਰੇਤਾ ਅਤੇ ਪ੍ਰਚੂਨ ਵਿਕਰੇਤਾ ਨਿਰਧਾਰਿਤ ਢਾਂਚੇ ਦੇ ਅੰਦਰ ਕੰਮ ਕਰਨ। ਨਵੇਂ ਨਿਯਮ ਐਕਟ ਦੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਲਾਗੂ ਕਰਨ ਦੀ ਸਹੂਲਤ ਲਈ ਵਿਸਥਾਰਤ ਪ੍ਰਕਿਰਿਆਵਾਂ, ਨਿਰਧਾਰਿਤ ਫਾਰਮ, ਸਮਾਂ-ਸੀਮਾਵਾਂ, ਅਧਿਕਾਰੀਆਂ ਅਤੇ ਪਾਲਣਾ ਵਿਧੀਆਂ ਨੂੰ ਪਰਿਭਾਸ਼ਿਤ ਕਰਦੇ ਹਨ। ਇਨ੍ਹਾਂ ਦਾ ਉਦੇਸ਼ ਕਾਰਜਸ਼ੀਲ ਪ੍ਰਕਿਰਿਆਵਾਂ 'ਚ ਅਸਪੱਸ਼ਟਤਾ ਨੂੰ ਖ਼ਤਮ ਕਰਨਾ, ਰਾਇਲਟੀ ਚੋਰੀ ਅਤੇ ਗੈਰ-ਕਾਨੂੰਨੀ ਖਣਿਜ ਵਪਾਰ ਨੂੰ ਰੋਕਣਾ ਅਤੇ ਵਾਤਾਵਰਨ ਪੱਖੋਂ ਟਿਕਾਊ ਅਤੇ ਕਾਨੂੰਨੀ ਤੌਰ 'ਤੇ ਅਨੁਕੂਲ ਵਪਾਰਕ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਹੈ।

ਪਿਛਲੀ ਖ਼ਬਰ ਵੇਖੋ ਕੌਣ ਨਿਕਲਿਆ ਸ. ਫ਼ੌਜਾ ਸਿੰਘ ਦਾ ਕਾ/ਤ/ਲ,ਸਭ ਦੇ ਉੱਡੇ ਹੋਸ਼ ਅਗਲੀ ਖ਼ਬਰ ਡਾ. ਅਭਿਜੀਤ ਸੇਠ ਰਾਸ਼ਟਰੀ ਮੈਡੀਕਲ ਕਮਿਸ਼ਨ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।