ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਲਿਆਂਦੀ, ਜਿਸ ਦੀ ਇਕ ਕਾਪੀ ਵਿਧਾਨ ਸਭਾ ਵਿਚ ਹੈ, ਪਰ ਜਿਸ ਦੀ ਕਾਰਵਾਈ ਰਿਪੋਰਟ ਰਹੱਸਮਈ ਢੰਗ ਨਾਲ ਗ਼ਾਇਬ ਹੋ ਗਈ | ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਮਹੱਤਵਪੂਰਨ ਰਿਪੋਰਟ ਨੂੰ ਲੱਭਣ ਲਈ ਇਕ ਕਮੇਟੀ ਬਣਾਉਣ ਦੀ ਅਪੀਲ ਕੀਤੀ | ਇਸ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗੁੰਮ ਹੋਈ ਰਿਪੋਰਟ ਦਾ ਪਤਾ ਲਗਾਉਣ ਲਈ ਇਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ |