ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਦਾ ਇਤਿਹਾਸਕ ਪੁਲਾੜ ਯਾਤਰਾ ਦੇ ਬਾਅਦ ਧਰਤੀ 'ਤੇ ਸਵਾਗਤ ਹੈ | ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਐਕਸੀਓਮ-4 ਮਿਸ਼ਨ 'ਚ ਉਨ੍ਹਾਂ ਦੀ ਭੂਮਿਕਾ ਨੇ ਪੁਲਾੜ ਖੋਜ ਦੇ ਨਾਲ-ਨਾਲ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ 'ਚ ਅੰਤਰਰਾਸ਼ਟਰੀ ਸਹਿਯੋਗ ਲਈ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ | ਇਸ ਮਿਸ਼ਨ ਨਾਲ ਜੁੜੇ ਲੋਕਾਂ ਨੂੰ ਮੇਰੀ ਵਧਾਈ |