22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਕਰਨਲ ਬਾਠ 'ਤੇ ਹਮਲੇ ਦੀ ਜਾਂਚ ਹੁਣ ਸੀ.ਬੀ.ਆਈ. ਹਵਾਲੇ

ਅਜੀਤ ਡੈਸਕ 17-07-2025

ਚੰਡੀਗੜ੍ਹ, 16 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਇਕ ਮਹੱਤਵਪੂਰਨ ਹੁਕਮ ਜਾਰੀ ਕੀਤਾ ਹੈ | ਅਦਾਲਤ ਨੇ ਇਸ ਮਾਮਲੇ 'ਚ ਚੰਡੀਗੜ੍ਹ ਪੁਲਿਸ ਤੋਂ ਜਾਂਚ ਦੀ ਜ਼ਿੰਮੇਵਾਰੀ ਕੇਂਦਰੀ ਜਾਂਚ ਬਿਊਰੋ ਨੂੰ ਸੌਂਪ ਦਿੱਤੀ ਹੈ | ਇਹ ਫ਼ੈਸਲਾ ਉਸ ਪਟੀਸ਼ਨ 'ਤੇ ਆਇਆ ਜਿਸ 'ਚ ਕਰਨਲ ਬਾਠ ਨੇ ਸੀ.ਬੀ.ਆਈ. ਜਾਂਚ ਦੀ ਅਪੀਲ ਕਰਦੇ ਹੋਏ ਸੁਤੰਤਰ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ | ਜਸਟਿਸ ਰਾਜੇਸ਼ ਭਾਰਦਵਾਜ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਉਦੋਂ ਦਿੱਤਾ ਜਦੋਂ ਚੰਡੀਗੜ੍ਹ ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ 'ਚ ਲਗਾਤਾਰ ਲਾਪਰਵਾਹੀ ਅਤੇ ਅਯੋਗਤਾ ਦਿਖਾਈ ਦੇ ਰਹੀ ਸੀ | ਦਰਅਸਲ, ਦੋ ਦਿਨ ਪਹਿਲਾਂ ਅਦਾਲਤ ਨੇ ਚੰਡੀਗੜ੍ਹ ਪੁਲਿਸ ਨੂੰ ਸਖ਼ਤ ਫਟਕਾਰ ਲਗਾਈ ਸੀ ਕਿ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਵੀ ਕਿਸੇ ਵੀ ਦੋਸ਼ੀ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ | ਅਦਾਲਤ ਨੇ ਇਸ ਨੰੂ ਜਾਣਬੁੱਝ ਕੇ ਕੀਤੀ ਗਈ ਦੇਰੀ ਕਿਹਾ ਅਤੇ ਕਿਹਾ ਕਿ ਇਹ ਸੰਦੇਸ਼ ਦਿੰਦਾ ਹੈ ਕਿ ਪੁਲਿਸ ਦੋਸ਼ੀਆਂ ਨੂੰ ਬਚਾ ਰਹੀ ਹੈ | ਪਟੀਸ਼ਨਕਰਤਾ ਦੇ ਵਕੀਲ ਪ੍ਰੀਤਇੰਦਰ ਸਿੰਘ ਆਹਲੂਵਾਲੀਆ ਨੇ ਦਲੀਲ ਦਿੱਤੀ ਕਿ ਕਿਸੇ ਵੀ ਦੋਸ਼ੀ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ ਹੈ, ਕੋਈ ਗੈਰ-ਜ਼ਮਾਨਤੀ ਵਾਰੰਟ ਜਾਰੀ ਨਹੀਂ ਕੀਤਾ ਗਿਆ ਹੈ, ਕਿਸੇ ਨੂੰ ਭਗੌੜਾ ਨਹੀਂ ਐਲਾਨਿਆ ਗਿਆ ਹੈ ਅਤੇ ਜਾਂਚ 'ਚ ਗੰਭੀਰਤਾ ਦਿਖਾਉਣ ਲਈ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਹੈ | ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ ਹੁਣ ਸੀ.ਬੀ.ਆਈ ਪੂਰੇ ਮਾਮਲੇ ਦੀ ਜਾਂਚ ਕਰੇਗੀ |
ਚੰਡੀਗੜ੍ਹ ਪੁਲਿਸ ਨੇ ਕੇਸ ਨੂੰ ਹੋਰ ਰੰਗਤ ਦੇਣ ਦੀ ਕੀਤੀ ਕੋਸ਼ਿਸ਼-ਜਸਵਿੰਦਰ ਕੌਰ ਬਾਠ
ਪਟਿਆਲਾ (ਮਨਦੀਪ ਸਿੰਘ ਖਰੌੜ)-ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਵਿੰਦਰ ਕੌਰ ਬਾਠ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਕਰਨਲ ਬਾਠ ਦੀ ਕੁੱਟਮਾਰ ਦੇ ਮਾਮਲੇ 'ਚ ਪਟਿਆਲਾ ਅਤੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਪ੍ਰੇਸ਼ਾਨੀ ਦੇਣ ਤੋਂ ਇਲਾਵਾ ਕੁਝ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਵਲੋਂ ਕੁੱਟਮਾਰ ਦੇ ਇਸ ਮਾਮਲੇ ਨੂੰ ਹੋਰ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਕਰਕੇ ਉਨ੍ਹਾਂ ਨੂੰ ਅਦਾਲਤ ਦਾ ਦਰਵਾਜਾ ਖੜਕਾਇਆ ਸੀ |

ਪਿਛਲੀ ਖ਼ਬਰ ਮੌਨਸੂਨ ਇਜਲਾਸ ਵਿਚ ਸਰਕਾਰ ਪੇਸ਼ ਕਰੇਗੀ 8 ਬਿੱਲ ਅਗਲੀ ਖ਼ਬਰ 24 ਹਜ਼ਾਰ ਕਰੋੜ ਦੇ ਬਜਟ ਵਾਲੀ 'ਪ੍ਰਧਾਨ ਮੰਤਰੀ ਧਨ ਧਾਨਯ ਕ੍ਰਿਸ਼ੀ ਯੋਜਨਾ' ਨੂੰ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।