22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਮੁੱਖ ਮੰਤਰੀ ਵਲੋਂ ਕੇਂਦਰੀ ਖ਼ੁਰਾਕ ਮੰਤਰੀ ਨਾਲ ਮੁਲਾਕਾਤ

ਅਜੀਤ ਡੈਸਕ 17-07-2025

ਸੂਬੇ ਦੇ ਹਿੱਸੇ ਦੇ 9000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ
ਨਵੀਂ ਦਿੱਲੀ, 16 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ.) ਅਤੇ ਮੰਡੀ ਫ਼ੀਸ ਵਜੋਂ ਸੂਬੇ ਦੇ ਹਿੱਸੇ ਦੇ 9000 ਕਰੋੜ ਰੁਪਏ ਤੋਂ ਵੱਧ ਦੇ ਫ਼ੰਡ ਤੁਰੰਤ ਜਾਰੀ ਕਰਨ ਲਈ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਦਖ਼ਲ ਦੀ ਮੰਗ ਕੀਤੀ | ਮੁੱਖ ਮੰਤਰੀ ਨੇ ਅੱਜ ਸ਼ਾਮ ਇਥੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ | ਮੁੱਖ ਮੰਤਰੀ ਨੇ ਉਨ੍ਹਾਂ ਕੋਲ ਸਾਉਣੀ 2021-22 ਤੋਂ ਪੇਂਡੂ ਵਿਕਾਸ ਫ਼ੰਡ ਦਾ ਭੁਗਤਾਨ ਨਾ ਹੋਣ ਅਤੇ ਸਾਉਣੀ ਸੀਜ਼ਨ 2022-23 ਤੋਂ ਮੰਡੀ ਫ਼ੀਸ ਦਾ ਘੱਟ ਭੁਗਤਾਨ ਹੋਣ ਦਾ ਮਸਲਾ ਉਠਾਇਆ | ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫ਼ੰਡ ਦਾ ਉਦੇਸ਼ ਖੇਤੀਬਾੜੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ | ਜਿਸ ਤਹਿਤ ਪੇਂਡੂ ਸੰਪਰਕ ਸੜਕਾਂ, ਮੰਡੀਆਂ ਦੇ ਬੁਨਿਆਦੀ ਢਾਂਚੇ, ਮੰਡੀਆਂ 'ਚ ਭੰਡਾਰਨ ਦੀ ਸਮਰੱਥਾ ਵਧਾਉਣਾ ਅਤੇ ਮੰਡੀਆਂ ਦੇ ਮਸ਼ੀਨੀਕਰਨ ਲਈ ਇਸ ਫ਼ੰਡ ਦੀ ਵਰਤੋਂ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰੀ ਮੰਤਰਾਲੇ ਦੇ ਖ਼ੁਰਾਕ ਤੇ ਜਨਤਕ ਵੰਡ ਵਿਭਾਗ ਦੇ ਨਿਰਦੇਸ਼ਾਂ ਮੁਤਾਬਿਕ ਪੰਜਾਬ ਪੇਂਡੂ ਵਿਕਾਸ ਐਕਟ-1987 ਵਿਚ ਵੀ ਲੋੜੀਂਦੀ ਤਰਮੀਮ ਕਰ ਦਿੱਤੀ ਸੀ ਪਰ ਫੇਰ ਵੀ ਸਾਉਣੀ, 2021-22 ਤੋਂ ਸੂਬਾ ਸਰਕਾਰ ਨੂੰ ਆਰ.ਡੀ.ਐਫ. ਨਹੀਂ ਮਿਲਿਆ | ਮੁੱਖ ਮੰਤਰੀ ਨੇ ਕਿਹਾ ਕਿ 7737.27 ਕਰੋੜ ਰੁਪਏ ਦਾ ਆਰ.ਡੀ.ਐਫ. ਅਤੇ 1836.62 ਕਰੋੜ ਰੁਪਏ ਦੀ ਮੰਡੀ ਫ਼ੀਸ ਕੇਂਦਰ ਸਰਕਾਰ ਕੋਲ ਬਕਾਇਆ ਹੈ |

ਪਿਛਲੀ ਖ਼ਬਰ 1 ਕਰੋੜ 70 ਲੱਖ ਕਿਸਾਨਾਂ ਨੂੰ ਹੋਵੇਗਾ ਫਾਇਦਾ ਅਗਲੀ ਖ਼ਬਰ ਇੰਡੀਗੋ ਜਹਾਜ਼ ਨੂੰ ਮੁੰਬਈ ਹਵਾਈ ਅੱਡੇ 'ਤੇ ਹੰਗਾਮੀ ਹਾਲਤ 'ਚ ਉਤਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।