28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਮਜੀਠੀਆ ਦੀ ਬੈਰਕ ਬਦਲੀ ਸੰਬੰਧੀ ਅਰਜ਼ੀ 'ਤੇ ਸੁਣਵਾਈ ਮੁਲਤਵੀ <br/>

ਅਜੀਤ ਡੈਸਕ 18-07-2025

ਮਸ਼ੋਬਰਾ 'ਚ ਛਾਪੇਮਾਰੀ ਤੇ ਮਜੀਠੀਆ ਦੀ ਗਿ੍ਫ਼ਤਾਰੀ ਦੇ ਆਧਾਰ 'ਤੇ ਸੁਣਵਾਈ 22 ਨੂੰ
ਐੱਸ. ਏ. ਐੱਸ. ਨਗਰ, 17 ਜੁਲਾਈ (ਕਪਿਲ ਵਧਵਾ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਗਿ੍ਫ਼ਤਾਰੀ ਉਪਰੰਤ ਨਿਆਂਇਕ ਹਿਰਾਸਤ 'ਚ ਚੱਲ ਰਹੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਆਪਣੇ ਵਕੀਲ ਰਾਹੀਂ ਬੈਰਕ ਬਦਲੀ ਕੀਤੇ ਜਾਣ ਦੀ ਅਰਜ਼ੀ ਮੁਹਾਲੀ ਅਦਾਲਤ ਵਿਖੇ ਲਗਾਈ ਗਈ ਸੀ | ਇਸ ਅਰਜ਼ੀ 'ਚ ਅਪੀਲ ਕੀਤੀ ਗਈ ਹੈ ਕਿ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਅਤੇ ਵਿਧਾਇਕ ਰਹਿ ਚੁੱਕੇ ਹਨ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਸੰਤਰੀ ਸ਼੍ਰੇਣੀ (ਓਰੇਂਜ ਕੈਟਾਗਰੀ) ਤਹਿਤ ਬਾਕੀ ਮੁਕੱਦਮੇ ਅਧੀਨ ਅਤੇ ਸਜ਼ਾ ਕੱਟ ਰਹੇ ਕੈਦੀਆਂ ਤੋਂ ਵੱਖ ਰੱਖਿਆ ਜਾਣਾ ਚਾਹੀਦਾ ਹੈ | ਅੱਜ ਅਦਾਲਤ ਵਿਖੇ ਇਸ ਅਰਜ਼ੀ 'ਤੇ ਸੁਣਵਾਈ ਮੌਕੇ ਨਾਭਾ ਦੀ ਨਵੀਂ ਜੇਲ੍ਹ ਤੋਂ ਮੰਗਵਾਏ ਗਏ ਰਿਕਾਰਡ ਅਤੇ ਜੇਲ੍ਹ ਮੈਨੂਅਲ ਦੀ ਕਾਪੀ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਜਮ੍ਹਾਂ ਕਰਵਾਇਆ ਗਿਆ | ਨਾਲ ਹੀ ਜਾਂਚ ਦੇ ਹਿੱਸੇ ਵਜੋਂ ਮਸ਼ੋਬਰਾ ਸਥਿਤ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਅੰਦਰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦੀ ਛਾਪੇਮਾਰੀ ਸੰਬੰਧੀ ਅਰਜ਼ੀ ਦੀ ਸੁਣਵਾਈ ਸਮੇਤ ਮਜੀਠੀਆ ਦੀ ਗਿ੍ਫ਼ਤਾਰੀ ਦੇ ਆਧਾਰ ਦੀ ਕਾਪੀ ਸਪਲਾਈ ਕਰਨ ਦੀ ਅਰਜ਼ੀ ਦੀ ਸੁਣਵਾਈ ਨੂੰ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਦੋਵਾਂ ਧਿਰਾਂ ਦੀ ਸਹਿਮਤੀ ਤੋਂ ਬਾਅਦ ਮੁਲਤਵੀ ਕਰ ਦਿੱਤਾ | ਇਸ ਮੌਕੇ ਸਰਕਾਰੀ ਵਕੀਲ ਪ੍ਰੀਤਇੰਦਰ ਪਾਲ ਸਿੰਘ ਅਤੇ ਬਚਾਅ ਧਿਰ ਦੇ ਵਕੀਲ ਐੱਚ. ਐੱਸ. ਧਨੋਆ ਦੀ ਮੌਜੂਦਗੀ 'ਚ ਅਦਾਲਤ ਨੇ ਤਿੰਨਾਂ ਅਰਜ਼ੀਆਂ 'ਤੇ ਸੁਣਵਾਈ ਨੂੰ 22 ਜੁਲਾਈ ਤੱਕ ਮੁਲਤਵੀ ਕਰ ਦਿੱਤਾ |

ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਚੋਣਾਂ ਦਾ ਮਾਮਲਾ ਇਕ ਵਾਰ ਫਿਰ ਖਟਾਈ 'ਚ ਅਗਲੀ ਖ਼ਬਰ ਬਲੋਚ ਲਿਬਰੇਸ਼ਨ ਆਰਮੀ ਦੇ ਹਮਲਿਆਂ 'ਚ 29 ਪਾਕਿ ਫ਼ੌਜੀਆਂ ਦੇ ਮਾਰੇ ਜਾਣ ਦਾ ਦਾਅਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।