27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਿਆ <br/>

ਅਜੀਤ ਡੈਸਕ 18-07-2025
ਨਵੀਂ ਦਿੱਲੀ, 17 ਜੁਲਾਈ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਇਕ ਨਾਬਾਲਗ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ੀ ਪਾਏ ਗਏ ਵਿਅਕਤੀ ਦੀ ਮੌਤ ਦੀ ਸਜ਼ਾ ਨੂੰ ਬਿਨਾਂ ਕਿਸੇ ਛੋਟ ਦੇ ਉਮਰ ਕੈਦ 'ਚ ਬਦਲ ਦਿੱਤਾ ਹੈ ¢ ਜਸਟਿਸ ਵਿਕਰਮ ਨਾਥ, ਜਸਟਿਸ ਸੰਜੇ ਕਰੋਲ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਕਿਹਾ ਕਿ ਹੇਠਲੀ ਅਦਾਲਤ ਅਤੇ ਉੱਤਰਾਖੰਡ ਹਾਈ ਕੋਰਟ ਨੇ ਸਿਰਫ਼ ਅਪਰਾਧ ਦੀ ਬੇਰਹਿਮੀ 'ਤੇ ਟਿੱਪਣੀ ਕੀਤੀ ਅਤੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ¢ ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਨੇ ਸਿੱਟੇ 'ਤੇ ਪਹੁੰਚਣ ਲਈ ਕਿਸੇ ਹੋਰ ਹਾਲਾਤ 'ਤੇ ਵਿਚਾਰ ਨਹੀਂ ਕੀਤਾ ਅਤੇ ਮਾਮਲੇ ਨੂੰ ਦੁਰਲੱਭ ਤੋਂ ਦੁਰਲੱਭ ਮੰਨਿਆ ¢ ਸੁਪਰੀਮ ਕੋਰਟ ਨੇ ਕਿਹਾ ਕਿ ਸਾਡੇ ਵਿਚਾਰ ਮੁਤਾਬਿਕ ਇਸ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ¢ ਬੈਂਚ ਨੇ ਪ੍ਰੋਬੇਸ਼ਨ ਅਫ਼ਸਰ, ਜੇਲ੍ਹ ਪ੍ਰਸ਼ਾਸਨ ਅਤੇ ਦੋਸ਼ੀ ਦੀ ਮਾਨਸਿਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਦਰਸਾਉਂਦੇ ਹਨ ਕਿ ਦੋਸ਼ੀ ਦੇ ਪਰਿਵਾਰ ਦੀ ਹਾਲਤ ਬਹੁਤ ਮਾੜੀ ਹੈ ਅਤੇ ਉਹ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਹਨ ¢ ਨਾਲ ਹੀ, ਦੋਸ਼ੀ 12 ਸਾਲ ਦੀ ਉਮਰ ਤੋਂ ਕੰਮ ਕਰ ਰਿਹਾ ਸੀ ਅਤੇ ਕਦੇ ਸਕੂਲ ਨਹੀਂ ਗਿਆ ਸੀ |

ਪਿਛਲੀ ਖ਼ਬਰ ਦੱਖਣ ਦੀ ਅਦਾਕਾਰਾ ਰਾਨਿਆ ਰਾਓ ਨੂੰ ਸੋਨੇ ਦੀ ਤਸਕਰੀ ਦੇ ਦੋਸ਼ 'ਚ ਜੇਲ੍ਹ <br/> ਅਗਲੀ ਖ਼ਬਰ ਪਾਕਿ, ਉਜ਼ਬੇਕਿਸਤਾਨ ਤੇ ਅਫ਼ਗਾਨਿਸਤਾਨ ਵਿਚਾਲੇ ਰੇਲਵੇ ਸੇਵਾ ਹੋਵੇਗੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।