27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਜ਼ਮੀਨ ਬਦਲੇ ਨੌਕਰੀ ਘੁਟਾਲਾ<br> ਲਾਲੂ ਯਾਦਵ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ ਪੁੱਜੇ

ਅਜੀਤ ਡੈਸਕ 18-07-2025

ਨਵੀਂ ਦਿੱਲੀ, 17 ਜੁਲਾਈ (ਪੀ. ਟੀ. ਆਈ.)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਆਰ.ਜੇ.ਡੀ. ਮੁਖੀ ਲਾਲੂ ਪ੍ਰਸਾਦ ਯਾਦਵ ਨੇ ਸੀ. ਬੀ. ਆਈ. ਦੇ ਨÏਕਰੀਆਂ ਲਈ ਜ਼ਮੀਨ ਮਾਮਲੇ 'ਤੇ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਖ਼ਾਰਜ ਕਰਨ ਦੇ ਹੁਕਮ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ | ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਐਨ ਕੋਟੀਸ਼ਵਰ ਸਿੰਘ ਦੀ ਬੈਂਚ ਸੰਭਾਵਤ ਤÏਰ 'ਤੇ 18 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਕਰੇਗੀ | 29 ਮਈ ਨੂੰ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਕਾਰਵਾਈ 'ਤੇ ਰੋਕ ਲਗਾਉਣ ਦਾ ਕੋਈ ਠੋਸ ਕਾਰਨ ਨਹੀਂ ਹੈ | ਹਾਈ ਕੋਰਟ ਨੇ ਯਾਦਵ ਦੀ ਸੀ.ਬੀ.ਆਈ. ਐਫ.ਆਈ.ਆਰ. ਰੱਦ ਕਰਨ ਦੀ ਪਟੀਸ਼ਨ 'ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਅਤੇ ਸੁਣਵਾਈ 12 ਅਗਸਤ ਨੂੰ ਤੈਅ ਕੀਤੀ |

ਪਿਛਲੀ ਖ਼ਬਰ ਅਮਰੀਕਾ ਵਲੋਂ 1563 ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਅਗਲੀ ਖ਼ਬਰ ਦੱਖਣ ਦੀ ਅਦਾਕਾਰਾ ਰਾਨਿਆ ਰਾਓ ਨੂੰ ਸੋਨੇ ਦੀ ਤਸਕਰੀ ਦੇ ਦੋਸ਼ 'ਚ ਜੇਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।