ਅਮਰੀਕਾ ਨੇ ਜਨਵਰੀ ਤੋਂ ਹੁਣ ਤੱਕ ਕੁੱਲ 1563 ਭਾਰਤੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦਿੱਤਾ ਹੈ ਅਤੇ ਪਿਛਲੇ ਹਫ਼ਤੇ ਤਾਜ਼ਾ ਜੱਥੇ ਨੂੰ ਵਾਪਸ ਭੇਜਿਆ ਗਿਆ ਸੀ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਜ਼ਿਆਦਾਤਰ ਭਾਰਤੀਆਂ ਨੂੰ ਵਪਾਰਕ ਉਡਾਣਾਂ ਰਾਹੀਂ ਵਾਪਸ ਭੇਜਿਆ ਗਿਆ ਹੈ | ਉਨ੍ਹਾਂ ਕਿਹਾ ਕਿ 20 ਜਨਵਰੀ ਤੋਂ 16 ਜੁਲਾਈ ਤੱਕ ਲਗਭਗ 1563 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਰਤੀ ਨਾਗਰਿਕਤਾ ਦੀ ਪੁਸ਼ਟੀ ਹੋਣ ਤੋਂ ਬਾਅਦ ਹੀ ਦੇਸ਼ ਨਿਕਾਲਾ ਦਿੱਤਾ ਜਾਂਦਾ ਹੈ |