26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸ਼ੋ੍ਰਮਣੀ ਕਮੇਟੀ ਨੂੰ ਮੁੜ ਮਿਲੀ ਧਮਕੀ ਵਾਲੀ ਈ-ਮੇਲ

ਅਜੀਤ ਡੈਸਕ 19-07-2025
ਅੰਮਿ੍ਤਸਰ, 18 ਜੁਲਾਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਨੂੰ ਅੱਜ ਸਵੇਰੇ ਈਮੇਲ ਰਾਹੀਂ ਇਕ ਹੋਰ ਧਮਕੀ ਪੱਤਰ ਪ੍ਰਾਪਤ ਹੋਇਆ ਹੈ | ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਅੱਜ ਪੁਲਿਸ ਕਮਿਸ਼ਨਰ ਵਲੋਂ ਇਕ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੁਬੇ ਨਾਂਅ ਦੇ ਸ਼ੱਕੀ ਵਿਅਕਤੀ ਨੂੰ ਫਰੀਦਾਬਾਦ ਤੋਂ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ਪਰ ਦੂਜੇ ਪਾਸੇ ਅੱਜ ਸਵੇਰੇ ਸ਼੍ਰੋਮਣੀ ਕਮੇਟੀ ਨੂੰ ਮੁੜ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ, ਜਿਸ ਤੋਂ ਲੱਗਦਾ ਹੈ ਕਿ ਇਸ ਸਾਜਿਸ਼ ਪਿੱਛੇ ਕੋਈ ਇਕ ਇਕੱਲਾ ਵਿਅਕਤੀ ਨਹੀਂ, ਬਲਕਿ ਹੋਰ ਵੀ ਲੋਕ ਹਨ, ਜਿਨ੍ਹਾਂ ਬਾਰੇ ਸਰਕਾਰ ਨੂੰ ਸੰਜੀਦਗੀ ਨਾਲ ਜਾਂਚ ਕਰਨੀ ਚਾਹੀਦੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਨਾਲ ਜੁੜੇ ਇਸ ਗੰਭੀਰ ਮਾਮਲੇ ਨੂੰ ਹਲਕੇ ਪੱਧਰ 'ਤੇ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਦੋ ਤਿੰਨ ਦਿਨਾਂ ਵਿਚ ਧਮਕੀਆਂ ਦੇਣ ਵਾਲੇ ਸਾਰੇ ਦੋਸ਼ੀ ਕਾਬੂ ਨਾ ਕੀਤੇ ਤਾਂ ਸ਼੍ਰੋਮਣੀ ਕਮੇਟੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇਸ ਅਹਿਮ ਮਾਮਲੇ ਸੰਬੰਧੀ ਮੁਲਾਕਾਤ ਕਰਕੇ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਜਾਵੇਗੀ |

ਪਿਛਲੀ ਖ਼ਬਰ ਮਜੀਠੀਆ ਨੂੰ ਨਿੱਜੀ ਤੌਰ 'ਤੇ ਪੇਸ਼ ਕੀਤੇ ਜਾਣ ਦੀ ਅਰਜ਼ੀ ਦਾਇਰ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।