ਮਨਾਡੋ, 20 ਜੁਲਾਈ (ਏਜੰਸੀ)-ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ਦੇ ਤਾਲਿਸੇ ਟਾਪੂ ਨੇੜੇ ਕੇਐਮ ਬਾਰਸੀਲੋਨਾ ਵੀਏ ਨਾਮਕ ਯਾਤਰੀ ਜਹਾਜ਼ 'ਚ ਭਿਆਨਕ ਅੱਗ ਲੱਗ ਗਈ | ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ | ਜਹਾਜ਼ 'ਚ 280 ਯਾਤਰੀ ਸਵਾਰ ਸਨ, ਜਿਨ੍ਹਾਂ 'ਚੋਂ ਲਗਭਗ 150 ਯਾਤਰੀਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ ਜਦਕਿ 100 ਤੋਂ ਵੱਧ ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ | ਅੱਗ ਦੇ ਤੇਜ਼ੀ ਨਾਲ ਫੈਲਣ ਕਾਰਨ ਬਹੁਤ ਸਾਰੇ ਯਾਤਰੀਆਂ ਨੇ ਆਪਣੀ ਜਾਨ ਬਚਾਉਣ ਲਈ ਸਮੁੰਦਰ 'ਚ ਛਾਲ ਮਾਰ ਦਿੱਤੀ | ਇਹ ਤਲੌਦ ਟਾਪੂਆਂ ਤੋਂ ਮਨਾਡੋ ਬੰਦਰਗਾਹ ਵੱਲ ਜਾ ਰਿਹਾ ਸੀ | ਖੇਤਰੀ ਆਫ਼ਤ ਪ੍ਰਬੰਧਨ ਏਜੰਸੀ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਅੱਗ ਦੁਪਹਿਰ 1.30 ਵਜੇ ਦੇ ਕਰੀਬ ਲੱਗੀ ਤੇ ਪੂਰੇ ਜਹਾਜ਼ 'ਚ ਤੇਜ਼ੀ ਨਾਲ ਫੈਲ ਗਈ |