ਸੰਸਦ ਦਾ ਮੌਨਸੂਨ ਇਜਲਾਸ ਅੱਜ ਤੋਂ-8 ਅਹਿਮ ਬਿੱਲ ਪੇਸ਼ ਕੀਤੇ ਜਾਣਗੇ
ਜਗਤਾਰ ਸਿੰਘ
ਨਵੀਂ ਦਿੱਲੀ, 20 ਜੁਲਾਈ-ਸੰਸਦ ਦੇ ਮੌਨਸੂਨ ਇਜਲਾਸ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਭਾਜਪਾ ਦੇ ਕੌਮੀ ਪ੍ਰਧਾਨ ਅਤੇ ਕੈਬਨਿਟ ਮੰਤਰੀ ਜੇ.ਪੀ. ਨੱਢਾ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਕਈ ਮੈਂਬਰਾਂ ਨੇ ਸ਼ਮੂਲੀਅਤ ਕੀਤੀ ¢ ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰਾਂ ਵਿਚਕਾਰ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਗਈ ¢ ਮੀਟਿੰਗ ਦੌਰਾਨ ਵਿਰੋਧੀ ਧਿਰ ਨੇ ਪਹਿਲਗਾਮ ਅੱਤਵਾਦੀ ਹਮਲਾ, ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜੰਗਬੰਦੀ ਦੇ ਦਾਅਵਿਆਂ, ਬਿਹਾਰ 'ਚ ਵੋਟਰ ਸੂਚੀ 'ਚ ਸੋਧ ਸਮੇਤ ਕਈ ਮੁੱਦੇ ਚੁੱਕੇ ¢ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਸੰਸਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰ ਅਤੇ ਵਿਰੋਧੀ ਧਿਰ ਵਿਚਕਾਰ ਤਾਲਮੇਲ ਹੋਣਾ ਚਾਹੀਦਾ ਹੈ¢ ਇਸ ਇਜਲਾਸ ਵਿਚ ਕੇਂਦਰ ਸਰਕਾਰ 8 ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ ¢ ਰਿਜਿਜੂ ਨੇ ਕਿਹਾ ਕਿ ਅਸੀਂ ਮੌਨਸੂਨ ਇਜਲਾਸ ਵਿਚ ਆਪ੍ਰੇਸ਼ਨ ਸੰਧੂਰ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ ¢ ਉਨ੍ਹਾਂ ਕਿਹਾ ਕਿ ਜਸਟਿਸ ਯਸ਼ਵੰਤ ਵਰਮਾ ਨੂੰ ਹਟਾਉਣ ਦੇ ਪ੍ਰਸਤਾਵ 'ਤੇ ਸੰਸਦ ਮੈਂਬਰਾਂ ਦੇ ਦਸਤਖਤਾਂ ਦੀ ਗਿਣਤੀ ਪਹਿਲਾਂ ਹੀ 100 ਨੂੰ ਪਾਰ ਕਰ ਚੁੱਕੀ ਹੈ¢ ਕਿਰਨ ਰਿਜਿਜੂ ਨੇ ਕਿਹਾ ਕਿ ਇਸ ਇਜਲਾਸ ਵਿਚ ਕੁੱਲ 51 ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਸੰਸਦ ਮੈਂਬਰ ਹਿੱਸਾ ਲੈਣਗੇ¢ ਇਨ੍ਹਾਂ 51 ਪਾਰਟੀਆਂ ਦੇ 54 ਮੈਂਬਰਾਂ ਨੇ ਮੀਟਿੰਗ ਵਿਚ ਹਿੱਸਾ ਲਿਆ ¢ 40 ਸੰਸਦ ਮੈਂਬਰਾਂ ਨੇ ਆਪਣੀਆਂ ਪਾਰਟੀਆਂ ਵਲੋਂ ਆਪਣੀ ਰਾਏ ਰੱਖੀ¢ ਉਨ੍ਹਾਂ ਕਿਹਾ ਕਿ ਸਾਰੇ ਰਾਜਨੀਤਿਕ ਆਗੂਆਂ ਨੇ ਆਪਣੀਆਂ ਪਾਰਟੀਆਂ ਦੀ ਸਥਿਤੀ ਅਤੇ ਉਹ ਮੁੱਦੇ ਦੱਸੇ, ਜੋ ਉਹ ਇਸ ਇਜਲਾਸ ਵਿਚ ਲਿਆਉਣਾ ਚਾਹੁੰਦੇ ਹਨ¢ ਕਾਂਗਰਸੀ ਆਗੂ ਗੋਰਵ ਗੋਗੋਈ ਨੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਜੰਗਬੰਦੀ ਬਾਰੇ ਟਰੰਪ ਦੇ ਦਾਅਵਿਆਂ, ਪਹਿਲਗਾਮ ਹਮਲੇ ਦੀਆਂ ਖ਼ਾਮੀਆਂ ਅਤੇ ਬਿਹਾਰ ਵਿਚ ਵੋਟਰ ਸੂਚੀ ਸੋਧ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦੀ ਮੰਗ ਕਰਦੀ ਹੈ ¢ਮੀਟਿੰਗ ਦੌਰਾਨ ਭਾਜਪਾ ਦੇ ਸਹਿਯੋਗੀਆਂ ਨੇ ਭਾਰਤ-ਪਾਕਿਸਤਾਨ ਟਕਰਾਅ ਤੋਂ ਬਾਅਦ ਬਹੁ-ਪਾਰਟੀ ਵਫ਼ਦਾਂ ਦੇ ਵਿਦੇਸ਼ੀ ਦੌਰਿਆਂ 'ਤੇ ਚਰਚਾ ਦੀ ਵਕਾਲਤ ਕੀਤੀ | ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਅਨੁਭਵ ਰਾਸ਼ਟਰ ਦੇ ਸਾਹਮਣੇ ਸਾਂਝੇ ਕੀਤੇ ਜਾਣੇ ਚਾਹੀਦੇ ਹਨ | ਮੀਟਿੰਗ ਵਿਚ ਕਾਂਗਰਸ ਦੇ ਜੈਰਾਮ ਰਮੇਸ਼, ਗੌਰਵ ਗੋਗੋਈ, ਐਨ.ਸੀ.ਪੀ. ਦੇ ਸੁਪਿ੍ਆ ਸੁਲੇ, ਡੀ. ਐਮ. ਕੇ. ਦੇ ਟੀ.ਆਰ. ਬਾਲੂ, ਆਰ. ਪੀ. ਆਈ. ਏ. ਦੇ ਰਾਮਦਾਸ ਅਠਾਵਲੇ ਤੇ ਹੋਰ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ |
ਕਾਂਗਰਸ ਤੇ ਹੋਰ ਪਾਰਟੀਆਂ ਮੁਸਲਮਾਨਾਂ ਨੂੰ ਵੋਟ ਬੈਂਕ ਵਜੋਂ ਰੱਖਣਾ ਚਾਹੁੰਦੀਆਂ-ਰਿਜਿਜੂ
ਨਵੀਂ ਦਿੱਲੀ, (ਪੀ. ਟੀ. ਆਈ.)-ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਦੋਸ਼ ਲਗਾਇਆ ਹੈ ਕਿ ਵਕਫ਼ (ਸੋਧ) ਐਕਟ ਦੀ ਆਲੋਚਨਾ ਕਰਨ ਵਾਲੀਆਂ ਕਾਂਗਰਸ ਅਤੇ ਕੁਝ ਹੋਰ ਪਾਰਟੀਆਂ ਦਾ ਮੂਲ ਉਦੇਸ਼ ਮੁਸਲਮਾਨਾਂ ਨੂੰ ਆਪਣੇ ਵੋਟ ਬੈਂਕ ਵਜੋਂ ਬਣਾਈ ਰੱਖਣਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੋਦੀ ਸਰਕਾਰ ਕਿਸੇ ਨੂੰ ਵੀ ਤੁਸ਼ਟੀਕਰਨ ਨਹੀਂ, ਸਾਰਿਆਂ ਨੂੰ ਨਿਆਂ ਵਿਚ ਵਿਸ਼ਵਾਸ ਰੱਖਦੀ ਹੈ | ਮਈ 'ਚ ਸੁਪਰੀਮ ਕੋਰਟ ਵਲੋਂ ਵਕਫ਼ ਮਾਮਲੇ 'ਚ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਤਿੰਨ ਮੁੱਖ ਮੁੱਦਿਆਂ 'ਤੇ ਅੰਤਰਿਮ ਆਦੇਸ਼ ਰਾਖਵੇਂ ਰੱਖਣ ਸੰਬੰਧੀ ਰਿਜਿਜੂ ਨੇ ਕਿਹਾ ਕਿ ਉਹ ਇਸ ਮਾਮਲੇ ਦੇ ਸੰਬੰਧ 'ਚ ਕੋਈ ਵੀ ਅਗਾਊਾ ਬਿਆਨ ਨਹੀਂ ਦੇਣਗੇ, ਕਿਉਂਕਿ ਮਾਮਲਾ ਸਰਬਉੱਚ ਅਦਾਲਤ 'ਚ ਵਿਚਾਰ ਅਧੀਨ ਹੈ | ਰਿਜਿਜੂ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਪਰ ਇਕ ਗੱਲ ਬਹੁਤ ਸਪੱਸ਼ਟ ਕਰੀਏ | ਸੰਸਦ ਦਾ ਕੰਮ ਕਾਨੂੰਨ ਬਣਾਉਣਾ ਹੈ | ਸੁਪਰੀਮ ਕੋਰਟ ਨਿਸਚਿਤ ਤੌਰ 'ਤੇ ਇਸ ਦੀ ਸਹੀ ਤਰੀਕੇ ਨਾਲ ਵਿਆਖਿਆ ਕਰ ਸਕਦੀ ਹੈ | ਸਾਨੂੰ ਬਹੁਤ ਭਰੋਸਾ ਹੈ ਕਿ ਅਸੀਂ ਜੋ ਵੀ ਕੀਤਾ ਹੈ ਉਹ ਕਾਨੂੰਨ ਦੇ ਅਨੁਸਾਰ ਹੈ ਅਤੇ ਸੰਵਿਧਾਨ ਦੇ ਪ੍ਰਬੰਧਾਂ ਅਤੇ ਭਾਵਨਾ ਦੇ ਅਨੁਸਾਰ ਹੈ | ਮੈਨੂੰ ਪੂਰਾ ਭਰੋਸਾ ਹੈ ਕਿ ਸੰਸਦ ਦੀ ਭੂਮਿਕਾ ਨੂੰ ਘੱਟ ਨਹੀਂ ਕੀਤਾ ਜਾਵੇਗਾ |
ਸਰਕਾਰ 'ਆਪ੍ਰੇਸ਼ਨ ਸੰਧੂਰ' ਸਮੇਤ ਸਾਰੇ ਮੁੱਦਿਆਂ 'ਤੇ ਚਰਚਾ ਲਈ ਤਿਆਰ
ਅਜੀਤ ਡੈਸਕ
21-07-2025