21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪਹਿਲਗਾਮ ਹਮਲੇ ਸੰਬੰਧੀ ਟਰੰਪ ਦੇ ਦਾਅਵਿਆਂ 'ਤੇ ਪ੍ਰਧਾਨ ਮੰਤਰੀ ਦਾ ਜਵਾਬ ਚਾਹੁੰਦੀ ਹੈ ਕਾਂਗਰਸ-ਗੋਗੋਈ

ਅਜੀਤ ਡੈਸਕ 21-07-2025
ਨਵੀਂ ਦਿੱਲੀ, 20 ਜੁਲਾਈ (ਏਜੰਸੀ)-ਕਾਂਗਰਸ ਨੇ ਐਤਵਾਰ ਨੂੰ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਸੰਸਦ ਦੇ ਮੌਨਸੂਨ ਇਜਲਾਸ 'ਚ ਪਹਿਲਗਾਮ ਹਮਲੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜੰਗਬੰਦੀ ਦੇ ਦਾਅਵਿਆਂ ਅਤੇ ਬਿਹਾਰ 'ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਸਮੇਤ ਵੱਖ-ਵੱਖ ਮੁੱਦਿਆਂ 'ਤੇ ਬਹਿਸਾਂ ਦਾ ਜਵਾਬ ਦੇਣ | ਲੋਕ ਸਭਾ 'ਚ ਕਾਂਗਰਸ ਦੇ ਉਪ ਨੇਤਾ ਗÏਰਵ ਗੋਗੋਈ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਸੋਮਵਾਰ ਤੋਂ ਸ਼ੁਰੂ ਹੋ ਰਹੇ ਇਸ ਇਜਲਾਸ 'ਚ ਮੁੱਖ ਮੁੱਦਿਆਂ 'ਤੇ ਸਰਕਾਰ ਤੋਂ ਜਵਾਬ ਮੰਗਣ ਦਾ ਮÏਕਾ ਮਿਲੇਗਾ | ਉਨ੍ਹਾਂ ਸਰਬ-ਪਾਰਟੀ ਮੀਟਿੰਗ 'ਚ ਸ਼ਾਮਿਲ ਹੋਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਸਾਨੂੰ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਉਮੀਦਾਂ ਹਨ ਕਿ ਪ੍ਰਧਾਨ ਮੰਤਰੀ ਮੋਦੀ ਸੰਸਦ 'ਚ ਮੁੱਖ ਮੁੱਦਿਆਂ ਪਹਿਲਗਾਮ ਹਮਲਾ ਅਤੇ ਉੱਥੇ ਖੁਫੀਆ ਅਸਫਲਤਾ 'ਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ | ਇਹ ਵੀ ਮਹੱਤਵਪੂਰਨ ਹੈ ਕਿ ਅਸੀਂ ਸੰਸਦ 'ਚ ਆਪਣੀਆਂ ਹਥਿਆਰਬੰਦ ਫÏਜਾਂ ਦਾ ਸਮਰਥਨ ਕਰੀਏ ਅਤੇ ਉਨ੍ਹਾਂ ਦਾ ਧੰਨਵਾਦ ਕਰੀਏ | ਗੋਗੋਈ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਉਹ ਇਨ੍ਹਾਂ ਮੁੱਦਿਆਂ 'ਤੇ ਜਵਾਬ ਦੇਣ | ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਆਪਣਾ ਨੈਤਿਕ ਫਰਜ਼ ਨਿਭਾਉਣਗੇ |

ਪਿਛਲੀ ਖ਼ਬਰ ਪ੍ਰੀਖਣ ਉਡਾਣ ਦੌਰਾਨ ਕੁਆਡਕਾਪਟਰ ਜ਼ਮੀਨ 'ਤੇ ਡਿੱਗਾ ਅਗਲੀ ਖ਼ਬਰ ਬਲੋਚਿਸਤਾਨ 'ਚ ਅਣਖ ਖ਼ਾਤਰ ਭਰਾ ਵਲੋਂ ਭੈਣ ਦੀ ਗੋਲੀ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।