ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)-ਆਮ ਆਦਮੀ ਪਾਰਟੀ ਸੰਸਦ ਦੇ ਮੌਨਸੂਨ ਇਜਲਾਸ 'ਚ ਕਈ ਮੁੱਦੇ ਉਠਾਏਗੀ, ਜਿਸ ਵਿਚ ਜੰਗਬੰਦੀ, ਆਪ੍ਰੇਸ਼ਨ ਸੰਧੂਰ ਅਤੇ ਬਿਹਾਰ 'ਚ ਐਸ. ਆਈ. ਆਰ. ਅਭਿਆਸ 'ਤੇ ਅਮਰੀਕੀ ਰਾਸ਼ਟਰਪਤੀ ਦੇ ਦਾਅਵੇ ਸ਼ਾਮਿਲ ਹਨ | ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਪਹਿਲਾ ਸਵਾਲ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ ਤੇ ਜਿਸ ਤਰੀਕੇ ਨਾਲ ਅਮਰੀਕੀ ਰਾਸ਼ਟਰਪਤੀ ਵਾਰ-ਵਾਰ ਕਹਿ ਰਹੇ ਹਨ ਕਿ ਉਨ੍ਹਾਂ ਨੇ ਵਪਾਰ ਸਮਝੌਤੇ ਦੇ ਨਾਂਅ 'ਤੇ ਜੰਗਬੰਦੀ ਕਰਵਾਈ ਹੈ, ਇਸ ਲਈ ਭਾਰਤ ਸਰਕਾਰ ਨੂੰ ਇਸ 'ਤੇ ਸਪਸ਼ਟੀਕਰਨ ਦੇਣਾ ਚਾਹੀਦਾ ਹੈ | ਸੰਜੇ ਸਿੰਘ ਨੇ ਕਿਹਾ ਕਿ ਉਹ ਸਦਨ 'ਚ ਇਹ ਮਾਮਲਾ ਚੁੱਕਣਗੇ ਅਤੇ ਪ੍ਰਧਾਨ ਮੰਤਰੀ ਨੂੰ ਸਦਨ 'ਚ ਆ ਕੇ ਬਿਆਨ ਦੇਣਾ ਚਾਹੀਦਾ ਹੈ |