28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕੇਂਦਰ ਨੂੰ ਲੱਦਾਖ ਦੇ ਲੋਕਾਂ ਨਾਲ ਗੱਲ ਕਰਨੀ ਚਾਹੀਦੀ ਹੈ-ਫ਼ਾਰੂਕ ਅਬਦੁੱਲਾ

ਅਜੀਤ ਡੈਸਕ 26-09-2025
ਸ੍ਰੀਨਗਰ, 25 ਸਤੰਬਰ (ਏਜੰਸੀ)- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਕਿ ਕੇਂਦਰ ਨੂੰ ਲੱਦਾਖ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ | ਅਬਦੁੱਲਾ ਦਾ ਇਹ ਬਿਆਨ ਲੇਹ 'ਚ ਰਾਜ ਦੀ ਮੰਗ ਨੂੰ ਲੈ ਕੇ ਹੋਈਆਂ ਹਿੰਸਕ ਝੜਪਾਂ ਤੋਂ ਇਕ ਦਿਨ ਬਾਅਦ ਆਇਆ ਹੈ | ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਸਰਕਾਰ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਹ (ਲੱਦਾਖ) ਇਕ ਸਰਹੱਦੀ ਸੂਬਾ ਹੈ | ਚੀਨ ਲੁਕਿਆ ਹੋਇਆ ਹੈ, ਉਨ੍ਹਾਂ ਨੇ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ | ਇਸ ਨੂੰ ਜਲਦ ਹੱਲ ਕਰਨ ਦਾ ਸਮਾਂ ਆ ਗਿਆ ਹੈ | ਅਬਦੁੱਲਾ ਨੇ ਕਿਹਾ ਨੇ ਕਿਹਾ ਕਿ ਵਾਤਾਵਰਨ ਕਾਰਕੁੰਨ ਸੋਨਮ ਵਾਂਗਚੁਕ ਨੇ ਕਦੇ ਵੀ ਗਾਂਧੀਵਾਦੀ ਰਾਹ ਨਹੀਂ ਛੱਡਿਆ | ਅੱਜ ਨੌਜਵਾਨਾਂ ਨੇ ਉਸ ਨੂੰ ਪਾਸੇ ਕਰ ਦਿੱਤਾ ਹੈ | ਮੈਂ ਭਾਰਤ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਤਾਕਤ ਦੀ ਵਰਤੋਂ ਕਰਨ ਦੀ ਬਜਾਏ ਗੱਲਬਾਤ ਦਾ ਰਾਹ ਅਪਣਾਇਆ ਜਾਏ |

ਪਿਛਲੀ ਖ਼ਬਰ ਭਾਰਤ ਵਲੋਂ ਰੇਲ ਗੱਡੀ ਤੋਂ ਲਾਂਚ ਹੋਣ ਵਾਲੀ ਅਗਨੀ ਪ੍ਰਾਈਮ ਮਿਜ਼ਾਈਲ ਦਾ ਪ੍ਰੀਖਣ ਅਗਲੀ ਖ਼ਬਰ ਸੀ. ਬੀ. ਡੀ. ਟੀ. ਨੇ ਟੈਕਸ ਆਡਿਟ ਰਿਪੋਰਟਾਂ ਦਾਇਰ ਕਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।