ਨਵੀਂ ਦਿੱਲੀ, 17 ਅਕਤੂਬਰ (ਪੀ.ਟੀ.ਆਈ.)-ਮਿਸਰ ਦੇ ਵਿਦੇਸ਼ ਮੰਤਰੀ ਬਦਰ ਅਬਦੇਲਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਦੌਰਾਨ ਪ੍ਰਧਾਨ ਮੰਤਰੀ ਨੇ ਗਾਜ਼ਾ ਸ਼ਾਂਤੀ ਸਮਝੌਤੇ 'ਚ ਮਿਸਰ ਦੇ ਰਾਸ਼ਟਰਪਤੀ ਅਬਦੇਲਫਤਾਹ ਐਲ ਸੀਸੀ ਦੀ ਭੂਮਿਕਾ ਲਈ ਡੂੰਘੀ ਪ੍ਰਸੰਸਾ ਪ੍ਰਗਟ ਕੀਤੀ | ਮੋਦੀ ਨੇ ਮਿਸਰ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ 'ਐਕਸ' 'ਤੇ ਪੋਸਟ ਕਰਕੇ ਲਿਖਿਆ ਕਿ ਮਿਸਰ ਦੇ ਵਿਦੇਸ਼ ਮੰਤਰੀ ਡਾ. ਬਦਰ ਅਬਦੇਲਤੀ ਦਾ ਸਵਾਗਤ ਕਰਕੇ ਖੁਸ਼ੀ ਹੋਈ | ਗਾਜ਼ਾ ਸ਼ਾਂਤੀ ਸਮਝÏਤੇ 'ਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਲਈ ਆਪਣੇ ਦੋਸਤ, ਰਾਸ਼ਟਰਪਤੀ ਸੀਸੀ ਦੀ ਪ੍ਰਸੰਸਾ ਕੀਤੀ | ਉਨ੍ਹਾਂ ਕਿਹਾ ਕਿ ਭਾਰਤ-ਮਿਸਰ ਰਣਨੀਤਕ ਭਾਈਵਾਲੀ ਸਾਡੇ ਲੋਕਾਂ, ਸਾਡੇ ਸਾਂਝੇ ਖੇਤਰ ਤੇ ਮਨੁੱਖਤਾ ਦੇ ਭਲੇ ਲਈ ਮਜ਼ਬੂਤ ਹੁੰਦੀ ਜਾ ਰਹੀ ਹੈ |