13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸੱਜਣ ਕੁਮਾਰ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ 19 ਨਵੰਬਰ ਨੂੰ ਹੋਵੇਗੀ ਸੁਣਵਾਈ

ਅਜੀਤ ਡੈਸਕ 18-10-2025
ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਵਲੋਂ 1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਕਤਲ ਕੇਸ ਵਿਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਸਜ਼ਾ ਅਤੇ ਉਮਰ ਕੈਦ ਨੂੰ ਚੁਣੌਤੀ ਦੇਣ ਵਾਲੀ ਅਪੀਲ 'ਤੇ ਨਵੰਬਰ ਵਿਚ ਸੁਣਵਾਈ ਕੀਤੀ ਜਾਵੇਗੀ¢ ਦਰਅਸਲ ਇਹ ਅਪੀਲ ਜਸਟਿਸ ਵਿਵੇਕ ਚੌਧਰੀ ਅਤੇ ਮਨੋਜ ਜੈਨ ਦੇ ਬੈਂਚ ਸਾਹਮਣੇ ਸੁਣਵਾਈ ਲਈ ਆਉਣ ਵਾਲੀ ਸੀ, ਪਰ ਬੈਂਚ ਨਹੀਂ ਬੈਠਾ, ਜਿਸ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਹੁਣ 19 ਨਵੰਬਰ ਲਈ ਤੈਅ ਕੀਤੀ ਗਈ ਹੈ¢ ਇਹ ਦੱਸਣਯੋਗ ਹੈ ਕਿ ਰਾਊਜ਼ ਐਵੀਨਿਊ ਅਦਾਲਤ ਨੇ ਇਸ ਮਾਮਲੇ ਵਿਚ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ ਅਤੇ 25 ਫਰਵਰੀ ਨੂੰ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ¢ ਇਹ ਮਾਮਲਾ 1 ਨਵੰਬਰ, 1984 ਦਾ ਹੈ, ਜਿਸ 'ਚ ਪੱਛਮੀ ਦਿੱਲੀ ਦੇ ਰਾਜ ਨਗਰ ਵਿਚ ਜਸਵੰਤ ਸਿੰਘ ਅਤੇ ਤਰੁਣਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ ¢ ਸ਼ਿਕਾਇਤਕਰਤਾਵਾਂ ਦੇ ਅਨੁਸਾਰ ਇਸ ਭੀੜ ਦੀ ਅਗਵਾਈ ਸੱਜਣ ਕੁਮਾਰ ਕਰ ਰਹੇ ਸਨ, ਜੋ ਉਸ ਸਮੇਂ ਬਾਹਰੀ ਦਿੱਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਸੰਸਦ ਮੈਂਬਰ ਸਨ |

ਪਿਛਲੀ ਖ਼ਬਰ ਬੁੜੈਲ ਜੇਲ੍ਹ 'ਚ ਆਈ.ਜੀ. ਜਹੂਰ ਜੈਦੀ ਦੇ ਨਾਲ ਬੁੱਢਾ ਬੈਰਕ 'ਚ ਰਹਿਣਗੇ ਡੀ.ਆਈ.ਜੀ. ਭੁੱਲਰ ਅਗਲੀ ਖ਼ਬਰ ਮਿਸਰ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।